28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

'ਆਪ' ਨੇ ਲੁਧਿਆਣਾ ਦੌਰੇ ਦੌਰਾਨ ਨਾਇਬ ਸਿੰਘ ਸੈਣੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 04-05-2026

ਲੁਧਿਆਣਾ, 3 ਮਈ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਵਲੋਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਲੁਧਿਆਣਾ ਦੌਰੇ ਦੌਰਾਨ ਕਾਲੀਆਂ ਝੰਡੀਆਂ ਦਿਖਾ ਕੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਆਪ ਆਗੂਆਂ ਅਤੇ ਵਲੰਟੀਅਰਾਂ ਨੇ ਮੁੱਖ ਮੰਤਰੀ ਸੈਣੀ ਦਾ ਵਿਰੋਧ ਪ੍ਰਦਰਸ਼ਨ ਕਰਦਿਆਂ ਪੰਜਾਬ ਪ੍ਰਤੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਖੰਗੂੜਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਵਿਚ ਆਏ ਵਿਨਾਸ਼ਕਾਰੀ ਹੜ੍ਹਾਂ ਲਈ ਅੱਜ ਤੱਕ ਇੱਕ ਵੀ ਰੁਪਏ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਆਈ ਹੈ | ਇੱਕ ਮਈ ਨੂੰ ਹੀ ਕੇਂਦਰ ਦੀ ਭਾਜਪਾ ਸਰਕਾਰ ਨੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 993 ਰੁਪਏ ਦਾ ਵਾਧਾ ਕੀਤਾ ਹੈ, ਜਿਸ ਕਾਰਨ ਢਾਬਾ-ਹੋਟਲ ਵਾਲੇ ਆਪਣਾ ਕਾਰੋਬਾਰ ਬੰਦ ਕਰਨ ਲਈ ਮਜ਼ਬੂਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਦੀਆਂ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ, ਉਥੇ ਹੀ ਪੰਜਾਬ ਨੂੰ ਕੋਈ ਆਰਥਿਕ ਪੈਕੇਜ ਨਾ ਦੇ ਕੇ ਆਪਣੀ ਨਫ਼ਰਤ ਵੀ ਸਾਫ਼ ਜ਼ਾਹਿਰ ਕਰ ਰਹੀ ਹੈ |
ਇਸ ਮੌਕੇ ਹਲਕਾ ਲੁਧਿਆਣਾ ਲੋਕ ਸਭਾ ਇੰਚਾਰਜ ਅਤੇ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਸਕੱਤਰ ਨਿਧੀ ਗੁਪਤਾ, ਮੀਡੀਆ ਇੰਚਾਰਜ ਪੁਨੀਤ ਸਾਹਨੀ, ਸੋਸ਼ਲ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਰਾਜਾ, ਯੂਥ ਵਿੰਗ ਦੇ ਪ੍ਰਧਾਨ ਅਮਰਿੰਦਰ ਸਿੰਘ ਐਮਪੀ ਜਵੱਦੀ, ਸੁਖਵਿੰਦਰ ਸਿੰਘ, ਹਨੀ ਬੇਦੀ, ਸੰਦੀਪ ਬੈਂਸ, ਦਵਿੰਦਰ ਸ਼ੇਰਪੁਰੀ, ਪਰਮਵੀਰ ਸਿੰਘ, ਸਤਨਾਮ ਸਿੰਘ ਸਨੀ ਮਾਸਟਰ, ਮਨਪ੍ਰੀਤ ਕੌਰ, ਬਲਜਿੰਦਰ ਕੌਰ, ਜਸਪ੍ਰੀਤ ਕੌਰ, ਕੌਂਸਲਰ ਮਨਿੰਦਰ ਘੁੰਮਣ, ਚੇਅਰਮੈਨ ਬਲਜਿੰਦਰ ਬੰਟੀ, ਪਰਮਿੰਦਰ ਸੰਧੂ, ਰਾਜੂ ਕਨੌਜੀਆ, ਪ੍ਰਦੀਪ ਅੱਪੂ, ਦਸ਼ਮੇਸ਼ ਸਿੰਘ, ਮਨਪ੍ਰੀਤ ਸਿੰਘ, ਦਵਿੰਦਰ ਵਰਮਾ, ਚਰਨਜੀਤ ਸਿੰਘ, ਬਿੱਟੂ ਭੁੱਲਰ, ਰਾਜਕੁਮਾਰ ਅਗਰਵਾਲ, ਚਰਨਪ੍ਰੀਤ ਸਿੰਘ ਲਾਂਬਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਤੇ ਵਲੰਟੀਅਰ ਹਾਜ਼ਰ ਸਨ |
<br/>

Ad Position 22
No active advertisement
ਪਿਛਲੀ ਖ਼ਬਰ ਤੇਜ਼ ਹਵਾਵਾਂ ਤੇ ਮੀਂਹ ਨਾਲ ਮਹਾਂਨਗਰ ਹੋਇਆ ਪ੍ਰਭਾਵਿਤ ਅਗਲੀ ਖ਼ਬਰ ਵਿਧਾਨ ਸਭਾ 'ਚ ਮੁੱਖ ਮੰਤਰੀ 'ਤੇ ਨਸ਼ਿਆਂ ਦੇ ਦੋਸ਼, ਨੌਜਵਾਨਾਂ ਲਈ ਗਲਤ ਸੰਦੇਸ਼-ਨਾਇਬ ਸਿੰਘ ਸੈਣੀ
Ad Position 24