28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਤੇਜ਼ ਹਵਾਵਾਂ ਤੇ ਮੀਂਹ ਨਾਲ ਮਹਾਂਨਗਰ ਹੋਇਆ ਪ੍ਰਭਾਵਿਤ

Ad Position 21
No active advertisement
ਅਜੀਤ ਡੈਸਕ 04-05-2026

ਲੁਧਿਆਣਾ, 3 ਮਈ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਵਿਚ ਐਤਵਾਰ ਤੜਕੇ ਮੌਸਮ ਨੇ ਅਚਾਨਕ ਰੱੁਖ ਬਦਲ ਲਿਆ | ਸਵੇਰੇ ਕਾਲੇ ਬੱਦਲਾਂ ਨਾਲ ਅਸਮਾਨ ਢੱਕ ਗਿਆ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਸ਼ਹਿਰ ਦੇ ਕਈ ਹਿੱਸਿਆਂ ਵਿਚ ਆਮ ਜ਼ਿੰਦਗੀ ਪ੍ਰਭਾਵਿਤ ਹੋ ਗਈ | ਤੇਜ਼ ਹਵਾਵਾਂ ਕਾਰਨ ਕਈ ਥਾਵਾਂ 'ਤੇ ਦਰੱਖਤ ਉਖੜ ਕੇ ਸੜਕਾਂ ਤੇ ਡਿੱਗ ਪਏ, ਜਿਸ ਨਾਲ ਆਵਾਜਾਈ ਵਿਚ ਰੁਕਾਵਟ ਆਈ | ਕੁੱਝ ਇਲਾਕਿਆਂ ਵਿਚ ਦਰੱਖਤ ਬਿਜਲੀ ਦੀਆਂ ਤਾਰਾਂ ਤੇ ਡਿੱਗਣ ਨਾਲ ਬਿਜਲੀ ਸਪਲਾਈ ਬੰਦ ਹੋ ਗਈ | ਮੀਂਹ ਤੋਂ ਬਾਅਦ ਸ਼ਹਿਰ ਦੇ ਨੀਵੇਂ ਇਲਾਕਿਆਂ ਵਿਚ ਬਰਸਾਤੀ ਪਾਣੀ ਖੜ੍ਹ ਗਿਆ, ਜਿਸ ਨਾਲ ਲੋਕਾਂ ਨੂੰ ਆਵਾਜਾਈ ਅਤੇ ਰੋਜ਼ਾਨਾ ਕੰਮਾਂ ਵਿਚ ਦਿੱਕਤਾਂ ਆਈਆਂ | ਸਵੇਰੇ ਤੋਂ ਕਈ ਇਲਾਕਿਆਂ ਵਿਚ ਬਿਜਲੀ ਬੰਦ ਰਹਿਣ ਕਾਰਨ ਘਰੇਲੂ ਅਤੇ ਵਪਾਰਕ ਗਤੀਵਿਧੀਆਂ ਪ੍ਰਭਾਵਿਤ ਰਹੀਆਂ | ਬਾਅਦ ਵਿਚ ਬਿਜਲੀ ਵਿਭਾਗ ਦੀਆਂ ਟੀਮਾਂ ਵਲੋਂ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਅਤੇ ਦੁਪਹਿਰ ਤੱਕ ਜਿਆਦਾਤਰ ਇਲਾਕਿਆਂ ਵਿਚ ਬਿਜਲੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ | ਬਿਜਲੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਈ ਥਾਵਾਂ ਤੇ ਟ੍ਰਾਂਸਫਾਰਮਰ ਨੁਕਸਾਨੇ ਗਏ ਅਤੇ ਬਿਜਲੀ ਦੀਆਂ ਲਾਈਨਾਂ ਦਾ ਵੀ ਨੁਕਸਾਨ ਹੋਇਆ | ਉਨ੍ਹਾਂ ਦੱਸਿਆ ਕਿ ਇਸ ਕਾਰਨ ਵਿਭਾਗ ਨੰੂ ਵਿੱਤੀ ਨੁਕਸਾਨ ਵੀ ਝੱਲਣਾ ਪਿਆ | ਟੀਮਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਖਰਾਬ ਟ੍ਰਾਂਸਫਾਰਮਰਾਂ ਅਤੇ ਲਾਈਨਾਂ ਦੀ ਮੁਰੰਮਤ ਕੀਤੀ ਗਈ ਅਤੇ ਹੋਲੀ-ਹੋਲੀ ਸਪਲਾਈ ਨਾਰਮਲ ਕੀਤੀ ਗਈ | ਮੌਸਮ ਦੇ ਇਸ ਅਚਾਨਕ ਬਦਲਾਅ ਕਾਰਨ ਲੋਕਾਂ ਨੰੂ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਹਾਲਾਂਕਿ ਉਨ੍ਹਾਂ ਨੰੂ ਗਰਮੀ ਤੋ ਕੁੱਝ ਰਾਹਤ ਜ਼ਰੂਰ ਮਿਲੀ | ਮੌਸਮ ਵਿਭਾਗ ਵਲੋਂ ਵਲੋ ਅਗਲੇ ਕੁੱਝ ਦਿਨਾਂ ਵਿਚ ਵੀ ਹਲਕਿਆਂ ਬਰਸਾਤਾਂ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਰਕੇ ਲੋਕਾਂ ਨੰੂ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ | ਹਨ੍ਹੇਰੀ ਕਾਰਨ ਆਸ-ਪਾਸ ਦੇ ਇਲਾਕਿਆਂ ਵਿਚ ਦਰਖ਼ਤ ਸੜਕਾਂ 'ਤੇ ਡਿੱਗਣ ਕਾਰਨ ਬਿਜਲੀ ਦੀਆਂ ਤਾਰਾਂ ਨੁਕਸਾਨੀਆਂ ਗਈਆਂ | ਹਾਈਟੈਨਸ਼ਨ ਤਾਰਾਂ ਦਾ ਪੋਲ ਡਿੱਗਣ ਕਾਰਨ ਇਕ ਦਮ ਬਿਜਲੀ ਠੱਪ ਹੋ ਗਈ, ਜਿਸ ਕਾਰਨ ਪੂਰੇ ਇਲਾਕੇ ਵਿਚ ਹਨੇਰਾ ਛਾ ਗਿਆ | ਡਿੱਗੇ ਪੋਲ ਕਾਰਨ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ, ਕਿਉਂਕਿ ਪਹਿਲਾਂ ਹੀ ਸਨਅਤਕਾਰ ਲੇਬਰ ਦੀ ਵੱਡੀ ਘਾਟ ਨਾਲ ਜੂਝ ਰਹੇ ਹਨ, ਹੁਣ ਬਿਜਲੀ ਦੀ ਸਮੱਸਿਆ ਨੇ ਉਨ੍ਹਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਹਾਈਟੈਨਸ਼ਨ ਤਾਰਾਂ ਦਾ ਪੋਲ ਡਿੱਗਣ ਦੀ ਸੂਚਨਾ ਮਿਲਦੇ ਹੀ ਬਿਜਲੀ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਬਿਜਲੀ ਨੂੰ ਸੁਚਾਰੂ ਕਰਨ ਲਈ ਮੁਰੰਮਤ ਦਾ ਕੰਮ ਸ਼ੁਰੂ ਕੀਤਾ |

Ad Position 22
No active advertisement
ਪਿਛਲੀ ਖ਼ਬਰ ਤੇਜ਼ ਹਨ੍ਹੇਰੀ ਤੇ ਝੱਖੜ ਕਾਰਨ ਜਸਪਾਲ ਬਾਂਗਰ ਵਿਖੇ ਹਾਈਟੈਂਨਸ਼ਨ ਤਾਰਾਂ ਦਾ ਵੱਡਾ ਪੋਲ ਡਿੱਗਾ ਅਗਲੀ ਖ਼ਬਰ 'ਆਪ' ਨੇ ਲੁਧਿਆਣਾ ਦੌਰੇ ਦੌਰਾਨ ਨਾਇਬ ਸਿੰਘ ਸੈਣੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24