ਲੁਧਿਆਣਾ, 3 ਮਈ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਲੁਧਿਆਣਾ ਦੌਰੇ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਤੇ ਵਿਸਥਾਰ ਨਾਲ ਗੱਲਬਾਤ ਹੋਈ | ਮੁਲਾਕਾਤ ਦੌਰਾਨ ਸੂਬੇ ਵਿਚ ਕਾਨੰੂਨ ਵਿਵਸਥਾ, ਵਿਕਾਸ ਅਤੇ ਉਦੋਯਗਿਕ ਮਾਹੌਲ ਨਾਲ ਜੁੜੇ ਮੁੱਦੇ ਵੀ ਚਰਚਾ ਦਾ ਕੇਂਦਰ ਰਹੇ | ਦੋਵਾਂ ਨੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਰਾਜਨੀਤੀ ਵਿਚ ਸੰਭਾਵਿਤ ਬਦਲਾਵਾਂ ਅਤੇ ਭਾਜਪਾ ਦੀ ਭੂਮਿਕਾ ਤੇ ਵੀ ਵਿਚਾਰ ਸਾਂਝੇ ਕੀਤੇ | ਇਸ ਦੌਰਾਨ ਸੰਗਠਨ ਨੂੰ ਮਜ਼ਬੂਤ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੰੂ ਉਭਾਰਨ 'ਤੇ ਵੀ ਜ਼ੋਰ ਦਿੱਤਾ ਗਿਆ |