ਲੁਧਿਆਣਾ, 3 ਮਈ (ਜਸਵਿੰਦਰ ਸਿੰਘ)-ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਵਿਸ਼ਵ ਮਜ਼ਦੂਰ ਦਿਵਸ ਨੂੰ ਸਮਰਪਿਤ ਕਾਲਜ ਦੇ ਸੇਵਾਦਾਰਾਂ ਤੇ ਸਫ਼ਾਈ ਕਰਮਚਾਰੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮÏਕੇ ਕਾਲਜ ਦੇ ਪਿ੍ੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਉਨ੍ਹਾਂ ਨੂੰ ਇਸ ਦਿਨ ਦੇ ਇਤਿਹਾਸ ਤੇ ਮਹੱਤਤਾ ਬਾਰੇ ਜਾਣੂ ਕਰਵਾਇਆ¢ ਕਾਲਜ ਦੇ ਹਿੰਦੀ ਵਿਭਾਗ ਦੇ ਪ੍ਰੋਫੈਸਰ ਡਾ. ਦਲੀਪ ਸਿੰਘ ਨੇ ਇਸ ਸਮੇਂ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਹੱਥੀ ਕਿਰਤ ਕਰਨ ਵਾਲਾ ਇਹ ਤਬਕਾ ਕਿਸੇ ਵੀ ਸਮਾਜ ਅਤੇ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ¢ ਇਹਨਾਂ ਤੋਂ ਬਿਨਾਂ ਸਮਾਜ ਅਤੇ ਸੰਸਥਾਵਾਂ ਕਦੇ ਹੀ ਆਪਣੀ ਟੀਚਿਆਂ ਨੂੰ ਹਾਸਲ ਨਹੀਂ ਕਰ ਸਕਦੀਆਂ¢ ਦੇਸ਼ ਅਤੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨੂੰ ਇਹਨਾਂ ਲੋਕਾਂ ਦੇ ਹੱਕਾਂ ਵੱਲ ਵਿਸ਼ੇਸ਼ ਤਵੱਜੋ ਦੇਣੀ ਚਾਹੀਦੀ ਹੈ¢ ਪੋ: ਸ਼ਰਨਜੀਤ ਕÏਰ ਨੇ ਕਿਹਾ ਕਿ ਕਿਸੇ ਸੰਸਥਾ ਨੂੰ ਸੁਚਾਰੂ ਰੂਪ ਵਿਚ ਚਲਾਉਣ ਵਿਚ ਇਹਨਾਂ ਦੇ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ | ਕਾਲਜ ਦੇ ਸੇਵਾਦਾਰਾਂ ਅਤੇ ਸਫ਼ਾਈ ਕਰਮਚਾਰੀਆਂ ਨੇ ਵੀ ਇਸ ਸਮੇਂ ਆਪਣੀਆਂ ਭਾਵਨਾਵਾਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ¢ ਕਾਲਜ ਪਿ੍ੰਸੀਪਲ ਵਲੋਂ ਅਤੇ ਸਟਾਫ਼ ਵਲੋਂ ਉਨ੍ਹਾਂ ਲਈ ਵਿਸ਼ੇਸ਼ ਤÏਰ 'ਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ¢ ਇਸ ਮÏਕੇ ਡਾ. ਸੁਸ਼ਮਿੰਦਰਜੀਤ ਕÏਰ, ਪ੍ਰੋ. ਜਸਪ੍ਰੀਤ ਕÏਰ, ਡਾ. ਦੀਪਕ ਵਾਲੀਆ, ਪ੍ਰੋ. ਅਮਨਪ੍ਰੀਤ ਕÏਰ ਅਤੇ ਡਾ. ਹਰਗੁਣਜੋਤ ਕÏਰ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ¢