ਲੁਧਿਆਣਾ, 3 ਮਈ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਦੇ ਬੀ.ਸੀ.ਏ. ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਦਸੰਬਰ 2025 ਦਾ ਐਲਾਨੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਕਾਲਜ ਦੀ ਵਿਦਿਆਰਥਣ ਹਰਪ੍ਰੀਤ ਕÏਰ ਨੇ 8.71 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਦਸਵਾਂ ਸਥਾਨ ਪ੍ਰਾਪਤ ਕੀਤਾ¢ ਰਾਧਾ ਕੁਮਾਰੀ ਨੇ 8.67 ਸੀ.ਜੀ.ਪੀ.ਏ. ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਵਿਚ 11ਵਾਂ ਸਥਾਨ ਹਾਸਿਲ ਕੀਤਾ ਅਤੇ ਜੈਸਮੀਨ ਪਰਵੀਨ ਨੇ 8.42 ਸੀ.ਜੀ.ਪੀ.ਏ. ਨਾਲ ਕਾਲਜ ਵਿਚ ਤੀਸਰੇ ਸਥਾਨ 'ਤੇ ਰਹੀ¢ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕÏਰ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਵਿਭਾਗ ਦੇ ਅਧਿਆਪਕ ਸਾਹਿਬਾਨਾਂ ਨੂੰ ਉਨ੍ਹਾਂ ਦੀ ਸਹੀ ਅਗਵਾਈ ਲਈ ਵਧਾਈ ਦਿੰਦਿਆਂ ਅਗਲੇਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ¢