28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਐਸ. ਡੀ. ਪੀ. ਕਾਲਜ ਦੀਆਂ ਕੁੜੀਆਂ ਦਾ ਪੰਜਾਬ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 04-05-2026
ਲੁਧਿਆਣਾ, 3 ਮਈ (ਜਸਵਿੰਦਰ ਸਿੰਘ)-ਐਸ.ਡੀ.ਪੀ. ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਦਸੰਬਰ 2025 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਆਯੋਜਿਤ ਬੀ.ਸੀ.ਏ. (ਐਫ.ਵਾਈ.ਯੂ.ਪੀ.) ਸਮੈਸਟਰ ਪਹਿਲੇ ਪ੍ਰੀਖਿਆਵਾਂ ਵਿੱਚ ਸੰਜਨਾ ਨੇ ਕਾਲਜ ਵਿੱਚ ਪਹਿਲੀ ਪੁਜੀਸ਼ਨ ਦੇ ਨਾਲ-ਨਾਲ ਪੰਜਾਬ ਯੂਨੀਵਰਸਿਟੀ ਵਿਚ 8ਵਾਂ ਅਤੇ ਜ਼ਿਲ੍ਹੇ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ | ਸਿਵਾਨੀ ਨੇ ਕਾਲਜ ਵਿਚ ਦੂਜੀ ਪੁਜੀਸ਼ਨ ਪ੍ਰਾਪਤ ਕਰਨ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਵਿਚ 9ਵਾਂ ਅਤੇ ਜ਼ਿਲ੍ਹੇ ਵਿਚ 5ਵਾਂ ਸਥਾਨ ਪ੍ਰਾਪਤ ਕੀਤਾ | ਮੁਸਕਾਨ ਕੁਮਾਰੀ ਨੇ ਪੰਜਾਬ ਯੂਨੀਵਰਸਿਟੀ ਵਿਚ 21ਵਾਂ, ਜ਼ਿਲ੍ਹੇ ਵਿਚ 17ਵਾਂ ਅਤੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੀ ਪ੍ਰਾਪਤੀ ਵਿਭਾਗ ਦੁਆਰਾ ਕੀਤੇ ਗਏ ਸਮਰਪਣ, ਲਗਨ ਅਤੇ ਅਕਾਦਮਿਕ ਉੱਤਮਤਾ ਨੂੰ ਦਰਸਾਉਂਦੀ ਹੈ | ਐਸ.ਡੀ.ਪੀ. ਸਭਾ (ਰਜਿਸਟਰਡ) ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ, ਕਾਰਜਕਾਰੀ ਪਿ੍ੰਸੀਪਲ ਡਾ. ਰੰਜਨਾ ਸੂਦ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਕਾਦਮਿਕ ਉੱਤਮਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿਚ ਨਿਰੰਤਰ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਮਿਸ਼ਨ 2027 ਨੂੰ ਸਫ਼ਲ ਕਰਨ ਲਈ ਹਰੇਕ ਪਿੰਡ/ਕਸਬੇ ਜਾਵਾਂਗੇ-ਸੁਰਿੰਦਰ ਸਹੋਤਾ ਅਗਲੀ ਖ਼ਬਰ ਜਰਨੈਲ ਹਰੀ ਸਿੰਘ ਨਲਵਾ ਦੇ ਸੂਰਮਗਤੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ
Ad Position 24