28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬੈਂਸ ਦੀ ਅਗਵਾਈ ਹੇਠ ਵਾਰਡ ਨੰਬਰ 39 ਵਿਖੇ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 04-05-2026
ਲੁਧਿਆਣਾ, 3 ਮਈ (ਜਤਿੰਦਰ ਭੰਬੀ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਹੀਰਾ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਮੀਟਿੰਗ ਹੋਈ, ਜਿਸ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਰਣਨੀਤੀ ਉਲੀਕੀ ਗਈ | ਇਸ ਮੌਕੇ ਵਾਰਡ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਸਿਮਰਜੀਤ ਸਿੰਘ ਬੈਂਸ ਦਾ ਸਵਾਗਤ ਕਰਦਿਆਂ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਮੀਟਿੰਗ ਦੌਰਾਨ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ | ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਸਾਥੀਆਂ ਵਲੋਂ ਦਿੱਤੇ ਗਏ ਵਡਮੁੱਲੇ ਵਿਚਾਰ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਤਾਕਤਵਰ ਬਣਾਉਣ ਵਿਚ ਸਹਾਈ ਹੋਣਗੇ | ਉਨ੍ਹਾਂ ਸਾਥੀਆਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ | ਇਸ ਮੌਕੇ ਹੀਰਾ ਸਿੰਘ ਅਤੇ ਹੋਰ ਸਾਥੀਆਂ ਨੇ ਸਿਮਰਜੀਤ ਬੈਂਸ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣਗੇ | ਇਸ ਮੌਕੇ ਬਲਾਕ ਪ੍ਰਧਾਨ ਲਖਬੀਰ ਸਿੰਘ ਸੰਧੂ, ਸਾਬਕਾ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਬਲਵਿੰਦਰ ਰੰਧਾਵਾ, ਗੁਰਮੇਲ ਨੀਟਾ, ਹਰੀਦੇਵ, ਸਿਮਰ ਬਿਰਦੀ, ਬੂਟਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿਛਲੇ 70 ਸਾਲ 'ਚ ਜਿਹੜਾ ਨਹੀਂ ਹੋਇਆ, ਉਹ 'ਆਪ' ਨੇ ਮਜ਼ਦੂਰ ਦਿਵਸ 'ਤੇ ਸੈਸ਼ਨ ਵਿਚ ਕਰ ਕੇ ਵਿਖਾਇਆ-ਸ਼ਿਮਲਾਪੁਰੀ ਅਗਲੀ ਖ਼ਬਰ ਗੁਰਮਤਿ ਗ੍ਰੰਥੀ ਸਭਾ ਇੰਟਰਨੈਸ਼ਨਲ ਦੀ ਚੋਣ ਕੱਲ੍ਹ
Ad Position 24