ਕੇਂਦਰੀ ਜੇਲ੍ਹ 'ਚ ਛਾਪੇਮਾਰੀ ਦÏਰਾਨ ਨਸ਼ੀਲੇ ਪਦਾਰਥ ਬਰਾਮਦ <br/>
ਅਜੀਤ ਡੈਸਕ
04-05-2026
ਦਰੱਖ਼ਤ ਕੱਟਣ ਦੇ ਮਾਮਲੇ 'ਚ ਕੇਸ ਦਰਜ : ਨਗਰ ਨਿਗਮ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੁੱਗਰੀ ਦੇ ਰਹਿਣ ਵਾਲੇ ਇਕ ਮਕਾਨ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਘਰ ਦੇ ਬਾਹਰ ਸਥਿਤ ਦਰੱਖਤਾਂ ਨੂੰ ਕੱਟਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢
ਚੋਰੀ ਦਾ ਮਾਮਲਾ : ਪੁਲਿਸ ਨੇ ਮੁਹੰਮਦ ਨਿਸਾਰੂਦੀਨ ਵਾਸੀ ਪ੍ਰੀਤ ਵਿਹਾਰ ਹੈਬੋਵਾਲ ਦੀ ਸ਼ਿਕਾਇਤ 'ਤੇ ਪੰਕਜ ਵਾਸੀ ਚੰਦਰ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸਦੀ ਫ਼ੈਕਟਰੀ ਵਿਚੋਂ ਧਾਗਾ ਚੋਰੀ ਕਰਨ ਦਾ ਦੋਸ਼ ਲਗਾਇਆ ਹੈ¢ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢ ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾ ਰਿਹਾ ਹੈ¢
ਘਰ 'ਤੇ ਹਮਲਾ : ਪੁਲਿਸ ਨੇ ਰਾਜਕੁਮਾਰ ਵਾਸੀ ਰਾਜਨ ਅਸਟੇਟ ਦੀ ਸ਼ਿਕਾਇਤ 'ਤੇ ਸੁਖਪ੍ਰੀਤ, ਸਾਹਿਲ, ਸੂਰਜ ਅਤੇ ਰਵੀ ਕÏਸ਼ਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਹਮਲਾ ਕਰਕੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰਜਿੰਸ਼ ਦੱਸਿਆ ਜਾਂਦਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢
ਸ਼ੱਕੀ ਹਲਾਤ 'ਚ ਬੱਚਾ ਲਾਪਤਾ : ਸਥਾਨਕ ਡਾਬਾ ਦੇ ਇਲਾਕੇ ਵਿਚੋਂ ਸ਼ੱਕੀ ਹਾਲਾਤਾਂ ਵਿਚ ਭੂਸ਼ਣ ਕੁਮਾਰ ਦਾ 13 ਸਾਲ ਦਾ ਲੜਕਾ ਆਯੂਸ਼ ਕੁਮਾਰ ਲਾਪਤਾ ਹੋ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਆਯੂਸ਼ ਬੀਤੇ ਦਿਨ ਘਰੋਂ ਗਿਆ, ਪਰ ਵਾਪਸ ਨਹੀਂ ਆਇਆ | ਪੁਲਿਸ ਉਸਦੀ ਭਾਲ ਕਰ ਰਹੀ ਹੈ |
ਸੱਟੇਬਾਜ਼ ਕਾਬੂ : ਪੁਲਿਸ ਨੇ ਲਾਲ ਬਹਾਦਰ ਵਾਸੀ ਗਿਆਸਪੁਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਨਗਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਸੜਕ 'ਤੇ ਸ਼ਰੇਆਮ ਸੱਟੇਬਾਜ਼ੀ ਕਰ ਰਿਹਾ ਸੀ |
ਮੋਟਰਸਾਈਕਲ ਚੋਰੀ : ਸਥਾਨਕ ਸ਼ਹੀਦ ਭਗਤ ਸਿੰਘ ਨਗਰ ਤੋਂ ਚੋਰਾ ਵਲੋਂ ਉਮੇਸ਼ ਕੁਮਾਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕੀਤਾ ਹੈ ਤੇ ਜਾਂਚ ਕੀਤੀ ਜਾ ਰਹੀ ਹੈ¢