29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ 'ਆਪ' ਸਰਕਾਰ-ਦੇਬੀ

Ad Position 21
No active advertisement
ਅਜੀਤ ਡੈਸਕ 04-05-2026
ਲੁਧਿਆਣਾ, 3 ਮਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਅ ਦੇ ਨਾਮ 'ਤੇ ਸੱਤਾ ਵਿਚ ਆ ਕੇ ਹੁਣ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲੋਕ ਹਿਤ ਦੇ ਮੁੱਦਿਆਂ ਨੰੂ ਹੱਲ ਕਰਨ ਵਿਚ ਨਾਕਾਮ ਰਹੀ ਹੈ ਅਤੇ ਵਿਰੋਧੀ ਆਵਾਜ਼ਾਂ ਨੰੂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਦੇਬੀ ਨੇ ਦਾਅਵਾ ਕੀਤਾ ਕਿ ਹਾਲ ਹੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਫ਼ੈਕਟਰੀ 'ਚ ਰੇਡ ਅਤ ਸੰਦੀਪ ਪਾਠਕ ਖ਼ਿਲਾਫ਼ ਕਥਿਤ ਤੌਰ 'ਤੇ ਦਰਜ ਮਾਮਲੇ ਇਸਦੀ ਉਦਾਹਰਨ ਹਨ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੰੂਨ ਵਿਵਸਥਾ ਖ਼ਰਾਬ ਹੋ ਰਹੀ ਹੈ ਅਤੇ ਵਪਾਰੀਆਂ ਵਿਚ ਡਰ ਦਾ ਮਾਹੌਲ ਹੈ | ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਵਲੋਂ ਚੋਣਾਂ ਸਮੇਂ ਕੀਤੇ ਵਾਅਦਿਆਂ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਬੇਰੁਜ਼ਗਾਰੀ, ਨਸ਼ੇ ਅਤੇ ਭਿ੍ਸ਼ਟਾਚਾਰ ਵਰਗੇ ਮੁੱਦਿਆਂ 'ਤੇ ਸਰਕਾਰ ਅਸਫਲ ਰਹੀ ਹੈ | ਦੇਬੀ ਨੇ ਕਿਹਾ ਕਿ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਨੰੂ ਸਮਝ ਚੁੱਕੇ ਹਨ ਅਤੇ ਸਮੇਂ 'ਤੇ ਇਸਦਾ ਜਵਾਬ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਬੜੂੰਦੀ 'ਚ ਪੰਚਾਇਤ ਵਲੋਂ ਰਸਤਿਆਂ 'ਚ ਇੰਟਰਲਾਕ ਲਗਾਉਣ ਤੇ ਹੋਰ ਵਿਕਾਸ ਕਾਰਜ ਜਾਰੀ ਅਗਲੀ ਖ਼ਬਰ ਹਲਕਾ ਪੱਛਮੀ ਸਹੂਲਤਾਂ ਤੋਂ ਸੱਖਣਾ- ਦੀਵਾਨ
Ad Position 24