ਦੋਰਾਹਾ, 3 ਮਈ (ਪੱਤਰ ਪੇ੍ਰਰਕ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਮਹੀਨਾਵਾਰ ਮੀਟਿੰਗ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੈਨਸ਼ਨਰਜ਼ ਤੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਘੋਰ ਨਿੰਦਿਆ ਕਰਦੇ ਹੋਏ ਵਿਚਾਰ ਚਰਚਾ ਕੀਤੀ ਗਈ | ਸਰਕਾਰ ਦੇ ਤਾਨਾਸ਼ਾਹੀ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਆਉਂਦੇ ਸਮੇਂ ਵਿਚ ਸਰਕਾਰ ਵਿਰੁੱਧ ਸਾਂਝੇ ਤੇ ਵਿਸ਼ਾਲ ਸੰਘਰਸ਼ਾਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਕੇਂਦਰ ਵਲੋਂ ਕਿਰਤ ਕਾਨੰੂਨਾਂ ਵਿਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ ਅਤੇ ਮਜ਼ਦੂਰ ਵਿਰੋਧੀ ਚਾਰ ਕੋਡ ਲਾਗੂ ਕਰਨ ਦੀ ਵੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ | ਮੀਟਿੰਗ ਨੂੰ ਪਵਨ ਕੁਮਾਰ ਕੌਸ਼ਲ, ਗੁਰਦਿਆਲ ਦਲਾਲ, ਰਣਜੀਤ ਸਿੰਘ ਟਿਵਾਣਾ, ਕਮਲਜੀਤ ਦੋਰਾਹਾ, ਕਰਮ ਸਿੰਘ ਕਮਲਜੀਤ ਸਿੰਘ ਕਟਾਣਾ ਸਾਹਿਬ ਨੇ ਸੰਬੋਧਨ ਕੀਤਾ |