29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰਮਤਿ ਸਮਾਗਮ ਦÏਰਾਨ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀਆਂ ਭਰੀਆਂ

Ad Position 21
No active advertisement
ਅਜੀਤ ਡੈਸਕ 04-05-2026
ਲਾਡੋਵਾਲ, 3 ਮਈ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਹਫਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕਾਂ ਅਤੇ ਨਾਮ ਲੇਵਾ ਸੰਗਤਾਂ ਦੇ ਵਡਮੁੱਲੇ ਸਹਿਯੋਗ ਨਲ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਗੁਰਬਾਣੀ ਦੇ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਅਤੇ ਬਾਣੀ ਨਾਲ ਜੋੜਿਆ¢ ਉਨ੍ਹਾਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਿੱਖ, ਗੁਰੂ ਦੇ ਅਸੂਲਾਂ 'ਤੇ ਚੱਲ ਕੇ ਗੁਰੂਆਂ ਵਲੋਂ ਦਰਸਾਏ ਮਾਰਗ ਦਾ ਪਾਂਧੀ ਬਣ ਕਿ ਆਪਣਾ ਜੀਵਨ ਸਫਲ ਕਰਦਾ ਹੈ | ਉਪਰੰਤ ਸੰਤ ਬਾਬਾ ਜਰਨੈਲ ਸਿੰਘ ਜੀ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ | ਇਸ ਮÏਕੇ ਸੰਗਤਾਂ ਨੰੂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ¢ ਇਸ ਮÏਕੇ ਗੁਰਦੁਆਰਾ ਸਾਹਿਬ 'ਚ ਵੱਡੀ ਗਿਣਤੀ ਵਿਚ ਦੂਰੋਂ ਨੇੜਿਓਾ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰੀ ਭਰ ਕੇ ਗੁਰੂ ਦਾ ਸ਼ੁਕਰਾਨਾ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਸੈਮੀਨਾਰ
Ad Position 24