ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਨਾਬਾਲਗ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨÏਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਚੰਦਨ ਵਾਸੀ ਡਾਕਟਰ ਅੰਬੇਦਕਰ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਮੁਹੱਲੇ ਵਿਚ ਰਹਿੰਦਾ ਹੈ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਉਹ ਉਸਦੀ ਲੜਕੀ ਨਾਲ ਗੱਲਬਾਤ ਕਰ ਰਿਹਾ ਸੀ ਅਤੇ ਕੁੱਝ ਸਮਾਂ ਪਹਿਲਾਂ ਚੰਦਨ ਲੜਕੀ ਨੂੰ ਭਜਾ ਕੇ ਆਪਣੇ ਨਾਲ ਲੈ ਗਿਆ, ਜਿੱਥੇ ਕਿ ਕਥਿਤ ਦੋਸ਼ੀ ਵਲੋਂ ਉਸ ਸਰੀਰਕ ਸ਼ੋਸ਼ਣ ਕੀਤਾ ਗਿਆ | ਉਸ ਦੱਸਿਆ ਕਿ ਉਸਦੀ ਲੜਕੀ ਦੀ ਉਮਰ 17 ਸਾਲ ਦੇ ਕਰੀਬ ਹੈ ਤੇ ਹੁਣ ਉਹ ਗਰਭਵਤੀ ਹੈ | ਜਦੋਂ ਉਸ ਨੰੂ ਇਸਦਾ ਪਤਾ ਲੱਗਿਆ ਤਾਂ ਉਸਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢