30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਲੋਕ ਸਭਾ ਮੈਂਬਰ ਡਾ. ਬੋਪਾਰਾਏ ਨੇ ਪਿੰਡ ਹਵਾਸ ਦੀ ਧਰਮਸ਼ਾਲਾ ਲਈ ਦਿੱਤਾ 5 ਲੱਖ ਦਾ ਚੈੱਕ

Ad Position 21
No active advertisement
ਅਜੀਤ ਡੈਸਕ 04-05-2026
ਭਾਮੀਆਂ ਕਲਾਂ/ਲੁਧਿਆਣਾ, 3 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਹਵਾਸ ਵਿਖੇ ਕਾਂਗਰਸ ਵਲੋਂ ਇਕ ਸਾਦਾ ਪ੍ਰਭਾਵਸ਼ਾਲੀ ਸਮਾਗਮ ਪਿੰਡ ਦੇ ਸਰਪੰਚ ਰਾਜਵੰਤ ਸਿੰਘ ਦੀ ਪ੍ਰਧਾਨਗੀ ਹੇਠ, ਉਨ੍ਹਾਂ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਕਾਂਗਰਸੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਵੀ ਮੌਜੂਦ ਸਨ | ਇਸ ਮੌਕੇ ਪਿੰਡ ਦੇ ਸਰਪੰਚ ਰਾਜਵੰਤ ਸਿੰਘ ਨੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਸਾਡੇ ਪਿੰਡ ਦੀ ਬਿਹਤਰੀ ਲਈ, ਜਦੋਂ ਕਿਤੇ ਵੀ ਸਾਡੇ ਵਲੋਂ ਵਿਕਰਮ ਬਾਜਵਾ ਜੀ ਦੇ ਧਿਆਨ ਵਿਚ ਲਿਆਂਦਾ ਤਾਂ ਇਨ੍ਹਾਂ ਨੇ ਸਾਡੀ ਸਮੱਸਿਆ ਨੂੰ ਲੋਕ ਸਭਾ ਮੈਂਬਰ ਡਾ. ਬੋਪਾਰਾਏ ਦੇ ਧਿਆਨ ਵਿਚ ਲਿਆ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦੇ ਯਤਨ ਹੀ ਨਹੀਂ ਬਲਕਿ ਪੂਰਾ ਕਰਵਾਇਆ ਹੈ | ਇਸ ਮੌਕੇ ਲੋਕ ਸਭਾ ਮੈਂਬਰ ਡਾ ਅਮਰ ਸਿੰਘ ਬੋਪਾਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਰੇਕ ਵਰਕਰ ਨੂੰ ਨਾਲ ਲੈ ਕੇ ਚੱਲਿਆ ਹੈ, ਕਿਉਂਕਿ ਕਾਂਗਰਸ ਇਸ ਗੱਲ ਨੂੰ ਸਮਝਦੀ ਹੈ ਕਿ ਕਾਂਗਰਸ ਦਾ ਵਰਕਰ ਹੀ ਪਾਰਟੀ ਦਾ ਸਰਮਾਇਆ ਹੈ | ਇਸ ਮੌਕੇ ਉਨ੍ਹਾਂ ਪਿੰਡ ਦੀ ਧਰਮਸ਼ਾਲਾ ਦੀ ਇਮਾਰਤ ਬਣਾਉਣ ਲਈ 5 ਲੱਖ ਦਾ ਚੈੱਕ ਦਿੰਦੇ ਹੋਏ ਕਿਹਾ ਕਿ ਤੁਸੀਂ ਕੰਮ ਸ਼ੁਰੂ ਕਰਵਾਉਣ ਦੀ ਲੋੜ ਪੈਣ 'ਤੇ ਹਰ ਫ਼ੰਡ ਵੀ ਦੇ ਦਿੱਤਾ ਜਾਵੇਗਾ | ਇਸ ਮੌਕੇ ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ਲੋਕ ਸਭਾ ਮੈਂਬਰ ਬੋਪਾਰਾਏ ਅਤੇ ਹਲਕਾ ਇੰਚਾਰਜ ਬਾਜਵਾ ਦਾ ਧਰਮਸ਼ਾਲਾ ਲਈ 5 ਲੱਖ ਦਾ ਚੈੱਕ ਦੇਣ ਤੇ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ 2027 ਵਿਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਤਾਂ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਾਜ ਪਰਵਿੰਦਰ ਸਿੰਘ ਸੋਨੂੰ, ਮੈਂਬਰ ਪੰਚਾਇਤ ਜਗਮੋਹਨ ਸਿੰਘ, ਸੋਨੀ ਮੇਹਲੋਂ, ਪ੍ਰਦੀਪ ਸਿੰਘ, ਸੁਰਿੰਦਰ ਸਿੰਘ, ਲੰਬੜਦਾਰ ਹਰਮਿੰਦਰ ਸਿੰਘ, ਸੁਖਦੇਵ ਸਿੰਘ, ਜੰਗ ਸਿੰਘ, ਸਾਬਕਾ ਸਰਪੰਚ ਸ਼ਿੰਦਰਪਾਲ ਸਿੰਘ, ਲੰਬੜਦਾਰ ਜੱਗਾ, ਪਿੰਕੀ ਹਵਾਸ, ਰਿੰਕਾ ਹਵਾਸ, ਮਨਪ੍ਰੀਤ ਗਰੇਵਾਲ, ਸੋਹਣ ਸਿੰਘ, ਸੁਖਪਾਲ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੈਨੇਡਾ 'ਚ ਸ਼ੱਕੀ ਹਾਲਤ 'ਚ ਮਿ੍ਤਕ ਮਿਲੀ ਅਨਮੋਲਦੀਪ ਕੌਰ ਦਾ ਅਕਾਲਗੜ੍ਹ ਵਿਖੇ ਅੰਤਿਮ ਸੰਸਕਾਰ ਅਗਲੀ ਖ਼ਬਰ ਨਾਬਾਲਗ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ
Ad Position 24