ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਗਲਾਡਾ ਦੇ ਸੁਰੱਖਿਆ ਮੁਲਾਜ਼ਮ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐੱਸ.ਅੱੈਸ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਜਸਵਿੰਦਰ ਸਿੰਘ ਵਜੋਂ ਕੀਤੀ ਗਈ ਹੈ | ਉਹ ਗਲਾਡਾ ਵਿਖੇ ਸੁਰੱਖਿਆ ਮੁਲਾਜ਼ਮ ਹੈ | ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਇਹ ਕਾਰਵਾਈ ਪਰਮਜੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਖ਼ਾਸੀ ਕਲਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਵਿਜੀਲੈਂਸ ਪਾਸ ਲਿਖਵਾਏ ਬਿਆਨਾਂ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਿੰਡ ਭਾਮੀਆਂ ਕਲਾਂ ਵਿਖੇ ਆਪਣੀ ਦੁਕਾਨ ਦੀ ਉਸਾਰੀ ਕਰ ਰਿਹਾ ਹੈ ਅਤੇ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸਦੀ ਦੁਕਾਨ 'ਤੇ ਆਇਆ ਤੇ ਉਸ ਦੀ ਦੁਕਾਨ ਦੀ ਉਸਾਰੀ ਨੂੰ ਨਾਜਾਇਜ਼ ਦੱਸ ਕੇ ਉਸ ਨੰੂ ਬਲੈਕਮੇਲ ਕਰਨ ਲੱਗ ਪਿਆ | ਕਥਿਤ ਦੋਸ਼ੀ ਨੇ ਉਸ ਨੂੰ ਦੁਕਾਨ ਢਾਹੁਣ ਦੀ ਧਮਕੀ ਦਿੱਤੀ ਅਤੇ ਇਸ ਲਈ ਰਿਸ਼ਵਤ ਦੀ ਮੰਗ ਕਰਨ ਲੱਗ ਪਿਆ | ਸ਼ਿਕਾਇਤਕਰਤਾ ਨੇ ਦੱਸਿਆ ਕਿ ਵੱਖ-ਵੱਖ ਸਮੇਂ ਦÏਰਾਨ ਕਥਿਤ ਦੋਸ਼ੀ ਉਸ ਪਾਸੋਂ 12000 ਦੀ ਰਿਸ਼ਵਤ ਲੈ ਚੁੱਕਿਆ ਹੈ ਅਤੇ ਹੁਣ ਹੋਰ 5000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ | ਸ਼ਿਕਾਇਤਕਰਤਾ ਵਲੋਂ ਰਿਸ਼ਵਤ ਮੰਗਣ ਸਬੰਧੀ ਉਸ ਦੀਆਂ ਕਾਲਾਂ ਨੂੰ ਰਿਕਾਰਡ ਕਰ ਲਿਆ ਅਤੇ ਇਸ ਸਬੰਧੀ ਵਿਜੀਲੈਂਸ ਅਧਿਕਾਰੀਆਂ ਨੂੰ ਸੂਚਿਤ ਕੀਤਾ¢ ਵਿਜੀਲੈਂਸ ਅਧਿਕਾਰੀਆਂ ਵਲੋਂ ਅੱਜ ਕਾਰਵਾਈ ਕਰਦਿਆਂ ਜਸਵਿੰਦਰ ਸਿੰਘ ਨੂੰ 5000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕਰ ਲਿਆ | ਐਸ.ਐਸ.ਪੀ. ਨੇ ਦੱਸਿਆ ਕਿ ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ |