27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸ਼੍ਰੋਮਣੀ ਲੋਕ ਗਾਇਕ ਪਾਲੀ ਦੇਤਵਾਲੀਆ ਨਾਲ ਕੀਤਾ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 05-05-2026
ਲੁਧਿਆਣਾ, 4 ਮਈ (ਡਾ. ਤਰਲੋਚਨ ਸਿੰਘ)–ਸ਼੍ਰੋਮਣੀ ਲੋਕ ਗਾਇਕ ਪਾਲੀ ਦੇਤਵਾਲੀਆ ਦੇ ਸਪੁੱਤਰ ਮਨਜੋਤ ਸਿੰਘ (38) ਦੇ ਭਰ ਜਵਾਨੀ 'ਚ ਅਕਾਲ ਚਲਾਣਾ ਕਰ ਜਾਣ 'ਤੇ ਦੇਤਵਾਲੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲੇ ਲਗਾਤਾਰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਰਹੇ ਹਨ¢ ਇਸ ਅਤਿਅੰਤ ਦੁੱਖ ਦੀ ਘੜੀ 'ਚ ਪ੍ਰਸਿੱਧ ਪੰਜਾਬੀ ਗਾਇਕਾ ਅਮਨ ਰੋਜ਼ੀ, ਥਾਣੇਦਾਰ ਅਮਨਦੀਪ ਸਿੰਘ ਗਰੇਵਾਲ, ਕੁਲਦੀਪ ਸਿੰਘ, ਰਿੰਕੂ ਗਰੇਵਾਲ, ਬੱਬੂ ਗਰੇਵਾਲ ਅਤੇ ਹੋਰ ਪਤਵੰਤਿਆਂ ਵਲੋਂ ਵੀ ਸ਼੍ਰੋਮਣੀ ਲੋਕ ਗਾਇਕ ਪਾਲੀ ਦੇਤਵਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਦੁੱਖ ਸਾਂਝਾ ਕੀਤਾ ਗਿਆ¢ ਉਪਰੋਕਤ ਪਤਵੰਤਿਆਂ ਨੇ ਕਿਹਾ ਕਿ ਇਕ ਜਵਾਨ ਪੁੱਤ ਦਾ ਭਰ ਜਵਾਨੀ 'ਚ ਇਸ ਦੁਨੀਆ ਤੋਂ ਚਲੇ ਜਾਣਾ ਮਾਂ-ਬਾਪ, ਪਤਨੀ ਅਤੇ ਬੱਚਿਆਂ ਲਈ ਉਮਰ ਭਰ ਨਾ ਪੂਰਾ ਹੋਣ ਵਾਲਾ ਘਾਟਾ ਹੈ¢ ਪਰਿਵਾਰਕ ਸੂਤਰਾਂ ਅਨੁਸਾਰ ਸਵ. ਮਨਜੋਤ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 7 ਮਈ, ਦਿਨ ਵੀਰਵਾਰ ਨੂੰ ਪਿੰਡ ਦੇਤਵਾਲ ਵਿਖੇ ਦੁਪਹਿਰ 12.00 ਤੋਂ 1.30 ਵਜੇ ਤੱਕ ਹੋਵੇਗੀ¢

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਕੀਰਤਨ ਤੇ ਕਥਾ ਸਮਾਗਮ <br/> ਅਗਲੀ ਖ਼ਬਰ ਪੰਜ ਕਿੱਲੋ ਸੋਨੇ ਦੇ ਗਹਿਣੇ ਹੜੱਪਣ ਦੇ ਮਾਮਲੇ 'ਚ ਪਿਓ-ਪੁੱਤਰ ਖ਼ਿਲਾਫ਼ ਕੇਸ ਦਰਜ <br/>
Ad Position 24