ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਚਾਰਕਾਂ ਨੇ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ, ਤਜਿੰਦਰ ਸਿੰਘ, ਜਗਜੀਵਨ ਸਿੰਘ ਸੋਹਨਪਾਲ ਅਵੀ, ਕੁੰਵਰ ਆਦਿ ਹਾਜ਼ਰ ਸਨ |