27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਅਦ ਸ਼ੁਰੂ ਕੀਤੀ ਭੁੱਖ ਹੜਤਾਲ <br/>

Ad Position 21
No active advertisement
ਅਜੀਤ ਡੈਸਕ 05-05-2026
ਮਾਮਲਾ ਵੱਖ-ਵੱਖ ਥਾਵਾਂ 'ਤੇ ਤਿੰਨ ਨੌਜਵਾਨਾਂ ਵਲੋਂ ਖੁਦਕੁਸ਼ੀਆਂ ਦਾ

ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਪਿਛਲੇ ਦਿਨੀਂ ਤਿੰਨ ਨੌਜਵਾਨਾਂ ਵਲੋਂ ਕੀਤੀਆਂ ਖੁਦਕੁਸ਼ੀਆਂ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਵਲੋਂ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ਹਰਕਤ ਵਿਚ ਆਏ ਪੁਲਿਸ ਅਧਿਕਾਰੀਆਂ ਵਲੋਂ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਢੁਕਵੀਂ ਕਾਰਵਾਈ ਦਾ ਭਰੋਸਾ ਦੇ ਕੇ ਭੁੱਖ ਹੜਤਾਲ ਨੂੰ ਖ਼ਤਮ ਕਰਵਾਇਆ | ਜਾਣਕਾਰੀ ਅਨੁਸਾਰ ਥਾਣਾ ਬਸਤੀ ਜੋਧੇਵਾਲ ਦੇ ਇਲਾਕੇ ਵਿਚ ਕੁੱਝ ਦਿਨ ਪਹਿਲਾਂ ਵਿਕਰਮਜੀਤ ਨਾਮੀ ਬਿਜਲੀ ਮਕੈਨਿਕ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ | ਇਸ ਮਾਮਲੇ ਵਿਚ ਪੁਲਿਸ ਨੇ ਵਿਕਰਮਜੀਤ ਦੀ ਮਾਤਾ ਸਰਬਜੀਤ ਕÏਰ ਦੇ ਬਿਆਨਾਂ 'ਤੇ ਉਸ ਦੀ ਪਤਨੀ ਕਾਜਲ ਤੇ ਸੱਸ ਰਾਜ ਰਾਣੀ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਪਰ ਇਸ ਮਾਮਲੇ 'ਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਸੀ | ਵਿਕਰਮਜੀਤ ਦਾ ਪਰਿਵਾਰਕ ਮੈਂਬਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਕਈ ਵਾਰ ਇਸ ਮਾਮਲੇ ਨੂੰ ਲੈ ਕੇ ਪੁਲਿਸ ਖ਼ਿਲਾਫ਼ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ, ਪਰ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਨਹੀਂ ਹੋ ਸਕੀ | ਜਥੇਬੰਦੀ ਦੇ ਆਗੂ ਗÏਰਵ ਨੇ ਦੱਸਿਆ ਕਿ ਇਕ ਹੋਰ ਅਜਿਹੇ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਵਲੋਂ ਨਾਗੇਸ਼ਵਰ ਨਾਮੀ ਨੌਜਵਾਨ ਦੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਹਾਲਾਂਕਿ ਉਸ ਦੀ ਪਤਨੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ, ਪਰ ਇਹਨਾਂ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ | ਤੀਜੇ ਮਾਮਲੇ ਦਾ ਵੇਰਵਾ ਦਿੰਦੇ ਗÏਰਵ ਨੇ ਦੱਸਿਆ ਕਿ ਬਸੰਤ ਐਵਨਿਊ ਦੇ ਰਹਿਣ ਵਾਲੇ ਨਿਖਿਲ ਵਲੋਂ ਵੀ ਆਪਣੇ ਸੁਹਰੇ ਪਰਿਵਾਰ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕੀਤੀ ਗਈ ਸੀ | ਪਰ ਇਸ ਮਾਮਲੇ ਵਿਚ ਤਾਂ ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਤਾਂ ਕੀ ਕਰਨਾ ਸੀ, ਉਨ੍ਹਾਂ ਖ਼ਿਲਾਫ਼ ਕੇਸ ਵੀ ਦਰਜ ਨਹੀਂ ਕੀਤਾ | ਉਨ੍ਹਾਂ ਦੱਸਿਆ ਕਿ ਇਹਨਾਂ ਸਾਰਿਆਂ ਮਾਮਲਿਆਂ ਨੂੰ ਲੈ ਕੇ ਪਰਿਵਾਰ ਮੈਂਬਰਾਂ ਨਾਲ ਮਿਲ ਕੇ ਉਨ੍ਹਾਂ ਵਲੋਂ ਅੱਜ ਸਵੇਰ ਤੋਂ ਹੀ ਭੁੱਖ ਹੜਤਾਲ ਕੀਤੀ ਜਾ ਰਹੀ ਸੀ, ਪਰ ਅੱਜ ਬਾਅਦ ਦੁਪਹਿਰ ਪੁਲਿਸ ਕਮਿਸ਼ਨਰ ਨੇ ਇਹਨਾਂ ਪ੍ਰਦਰਸ਼ਨਕਾਰੀਆਂ ਅਤੇ ਭੁੱਖ ਹੜਤਾਲ ਕਰਨ ਵਾਲਿਆਂ ਨੂੰ ਭਰੋਸਾ ਦਿੱਤਾ ਕਿ ਇਹਨਾਂ ਸਾਰਿਆਂ ਮਾਮਲਿਆਂ ਵਿਚ ਢੁਕਵੀਂ ਕਾਰਵਾਈ ਕੀਤੀ ਜਾਵੇਗੀ, ਜਿਸ 'ਤੇ ਇਹ ਪ੍ਰਦਰਸ਼ਨਕਾਰੀ ਸ਼ਾਂਤ ਹੋਏ |

Ad Position 22
No active advertisement
ਪਿਛਲੀ ਖ਼ਬਰ ਡਾ. ਔਲਖ ਨੇ ਪੰਜਾਬ ਦੇ ਮੈਡੀਕਲ ਖੇਤਰ 'ਚ ਧਮਾਕਾ ਕਰਦਿਆਂ ਬੱਚਿਆਂ ਦੀ ਰੋਬੋਟਿਕ ਸਰਜਰੀ 'ਚ ਲਿਆਂਦਾ ਨਵਾਂ ਯੁੱਗ <br/> ਅਗਲੀ ਖ਼ਬਰ ਜਗਰਾਉਂ ਪੁਲ ਤੇ ਦਮੋਰੀਆ ਪੁਲ ਸੜਕਾਂ ਅਧੂਰੀਆਂ <br/>
Ad Position 24