ਇਆਲੀ/ਥਰੀਕੇ, 4 ਮਈ (ਮਨਜੀਤ ਸਿੰਘ ਦੁੱਗਰੀ)-ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੀ ਮੀਟਿੰਗ ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਲੀਲ ਵਲੋਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ, ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ, ਸਾਬਕਾ ਚੇਅਰਮੈਨ ਬਾਬਾ ਅਜੀਤ ਸਿੰਘ ਅਤੇ ਯੂਥ ਆਗੂ ਜਸਦੀਪ ਸਿੰਘ ਕਾਉਂਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ 10 ਮਈ ਨੂੰ ਦੁਪਹਿਰ 2 ਵਜੇ ਦਾਣਾ ਮੰਡੀ, ਗਿੱਲ ਰੋਡ, ਲੁਧਿਆਣਾ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਉਚੇਚੇ ਤੌਰ 'ਤੇ ਪਹੁੰਚ ਰਹੀ ਹੈ | ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ, ਸਾਬਕਾ ਚੇਅਰਮੈਨ ਬਾਬਾ ਅਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਜੋਧੇ ਜਰਨੈਲਾਂ ਦੀ ਧਰਤੀ ਹੈ, ਜਿਹੜੀਆਂ ਕੌਮਾਂ ਆਪਣੇ ਵਿਰਸੇ ਨੂੰ ਤੇ ਇਤਿਹਾਸ ਨੂੰ ਯਾਦ ਰੱਖਦੀਆਂ ਨੇ ਉਹ ਕੌਮਾਂ ਹਮੇਸ਼ਾ ਤਰੱਕੀ ਕਰਦੀਆਂ ਹਨ | ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਇਸ ਰੈਲੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮੁੱਢ ਬੰਨ੍ਹਣਾ ਹੈ | ਅੱਜ ਪੰਜਾਬ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਲਹਿਰ ਚੱਲ ਰਹੀ ਹੈ | ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ | ਯੂਥ ਆਗੂ ਜਸਦੀਪ ਸਿੰਘ ਕਾਉਂਕੇ ਨੇ ਕਿਹਾ ਕਿ ਉਹ ਨੌਜਵਾਨਾਂ ਦਾ ਵੱਡਾ ਕਾਫ਼ਲਾ ਲੈ ਕੇ ਰੈਲੀ 'ਚ ਪਹੁੰਚਣਗੇ | ਪ੍ਰਧਾਨ ਗੁਰਦੀਪ ਸਿੰਘ ਲੀਲ ਵਲੋਂ ਮੀਟਿੰਗ 'ਚ ਪਹੰੁਚੀਆਂ ਸਮੁੱਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਦੇ ਛੋਟੇ ਜਿਹੇ ਸੱਦੇ 'ਤੇ ਮੀਟਿੰਗ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਗਿਆ | ਇਸ ਮੀਟਿੰਗ ਦੌਰਾਨ ਜਥੇਦਾਰ ਨਛੱਤਰ ਸਿੰਘ ਸਿੱਧੂ, ਬੀਬੀ ਸੀਤਲਪ੍ਰਕਾਸ ਕੌਰ, ਸਰਕਲ ਪ੍ਰਧਾਨ ਰਘਬੀਰ ਸਿੰਘ ਥਰੀਕੇ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਪਿ੍ੰਸ, ਅਮਨਦੀਪ ਸਿੰਘ ਭਨੋਟ, ਐਡਵੋਕੇਟ ਸਚਿਨ ਘੁੰਮਣ, ਖੁਸਜੀਤ ਸਿੰਘ, ਰਘਵੀਰ ਸਿੰਘ, ਸੁਖਦੇਵ ਸਿੰਘ ਬਾੜੇਵਾਲ, ਲਾਲ ਸਿੰਘ ਬਾੜੇਵਾਲ, ਜਥੇਦਾਰ ਚਰਨ ਸਿੰਘ, ਜਤਿੰਦਰ ਸਿੰਘ ਬੋਬੀ, ਸਤਪਾਲ ਸਿੰਘ ਸਹਿਣ, ਕਮਲਜੀਤ ਸਿੰਘ ਗਰੇਵਾਲ, ਜਗਦੀਪ ਸਿੰਘ ਗਰੇਵਾਲ, ਡਾ. ਪਿ੍ਤਪਾਲ ਸਿੰਘ ਆਲਮਗੀਰ, ਰਵਿੰਦਰ ਸਿੰਘ ਬੇਦੀ, ਜਗਤਾਰ ਸਿੰਘ ਐਤੀਆਣਾ, ਕੁਲਦੀਪ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਖੱਟੜ, ਚਰਨਜੀਤ ਸਿੰਘ ਜੰਡੂ, ਮਨਜੀਤ ਸਿੰਘ ਟਿਵਾਣਾ, ਪਰਮਜੀਤ ਸਿੰਘ ਪਰੂਥੀ, ਮਨਮੋਹਣ ਸਿੰਘ ਮੋਹਣੀ, ਜਗਦੀਸ਼ ਸਿੰਘ ਬਿੱਟੂ, ਬੂਟਾ ਸਿੰਘ, ਕਾਕਾ ਕੁਲਜੀਤ ਸਿੰਘ, ਨਰਿੰਦਰ ਸਿੰਘ ਲਵਲੀ, ਅਮਨਦੀਪ ਸਿੰਘ ਸੱਪਲ, ਭੁਪਿੰਦਰ ਸਿੰਘ ਕਾਕਾ, ਰਵੀ, ਨਰਿੰਦਰਪਾਲ ਸਿੰਘ ਸੋਨੂੰ, ਰਣਜੀਤ ਸਿੰਘ ਬਿਲਡਰ, ਜਸਵਿੰਦਰ ਸਿੰਘ ਸੋਨੂੰ, ਦਵਿੰਦਰ ਸਿੰਘ ਮਾਨ, ਜਸਪ੍ਰੀਤ ਸਿੰਘ, ਸੰਦੀਪ ਸਿੰਘ ਖੋਸਾ, ਅਵਤਾਰ ਸਿੰਘ ਨਿਰਬਾਣ, ਰਤਨ ਚੋਪੜਾ, ਸੰਦੀਪ ਸਿੰਘ ਸੋਨੀ, ਅਵਤਾਰ ਸਿੰਘ ਖ਼ਾਲਸਾ, ਸਾਗਰ ਬਾੜੇਵਾਲ, ਕਾਕਾ ਜੇ ਬਲਾਕ, ਪੰਕਜ ਸ਼ਰਮਾ, ਰਜੇਸ਼ ਕੁਮਾਰ, ਰਾਮ ਲਾਲ ਆਦਿ ਵੀ ਹਾਜ਼ਰ ਸਨ |