ਲੁਧਿਆਣਾ, 4 ਮਈ (ਭੁਪਿੰਦਰ ਸਿੰਘ ਬੈਂਸ)-ਸਰਕਾਰ ਸਕੂਲਜ਼ ਲੈਬੋਰਟਰੀ ਸਟਾਫ਼ ਯੂਨੀਅਨ ਪੰਜਾਬ ਵਲੋਂ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਅਹਿਮ ਫ਼ੈਸਲੇ ਲੈਂਦੇ ਹੋਏ ਐਲਾਨ ਕੀਤਾ ਗਿਆ ਕਿ 17 ਮਈ ਨੰੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਵੱਡੀ ਗਿਣਤੀ ਵਿਚ ਇਕੱਠ ਕਰਕੇ ਸੰਕੇਤਕ ਧਰਨਾ ਦਿੱਤਾ ਜਾਵੇਗਾ | ਇਹ ਫ਼ੈਸਲਾ ਲੈਬ ਸਟਾਫ਼ ਦੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਨੰੂ ਲੈ ਕੇ ਕੀਤਾ ਗਿਆ | ਮੀਟਿੰਗ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ, ਪੰਕਜ ਕੁਮਾਰ, ਗੁਰਮੀਤ ਸਿੰਘ, ਵਿਕਾਸ ਅਗਰਵਾਲ, ਦਿਲਪ੍ਰੀਤ ਸਿੰਘ ਸਮੇਤ ਹੋਰ ਆਗੂਆਂ ਨੇ ਹਿੱਸਾ ਲਿਆ | ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਈ ਵਾਰ ਭਰੋਸੇ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਕਾਰਨ ਕਰਮਚਾਰੀਆਂ ਵਿਚ ਰੋਸ ਵੱਧ ਰਿਹਾ ਹੈ | ਯੂਨੀਅਨ ਆਗੂਆਂ ਨੇ ਸੂਬੇ ਭਰ ਦੇ ਸਮੂਹ ਮੈਂਬਰਾਂ ਨੰੂ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਪਹੰੁਚ ਕੇ ਇਸ ਸੰਕੇਤਕ ਧਰਨੇ ਨੰੂ ਸਫਲ ਬਣਾਇਆ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |