ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਿੱਖ ਧਰਮ ਅੰਦਰ ਮਹਾਨ ਸਤਿਕਾਰਿਤ ਬੀਬੀਆਂ ਦੀ ਜੀਵਨੀ ਬਾਰੇ ਮਹੀਨਾਵਾਰੀ ਸਮਾਗਮ 'ਗੁਰਮੁਖਿ ਸਖੀ ਸਹੇਲੀਆ' ਗੁਰਮਤਿ ਵਿਚਾਰਾਂ ਅਤੇ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਲੁਧਿਆਣੇ ਦੀਆਂ ਸਾਰੀਆਂ ਇਸਤਰੀ ਸਤਿਸੰਗ ਸਭਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ 5 ਮਈ ਦਿਨ ਮੰਗਲਵਾਰ ਨੂੰ ਦੁਪਹਿਰ 2:30 ਤੋਂ 5:30 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਰਵਾਇਆ ਜਾਂ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਅੰਦਰ 2:30 ਤੋਂ 4:30 ਵਜੇ ਤੱਕ ਇਸਤਰੀ ਸਤਿਸੰਗ ਸਭਾਵਾਂ ਵਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ ਅਤੇ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ ਅੰਮਿ੍ਤਸਰ ਸਾਹਿਬ ਵਾਲੇ 4:30 ਤੋਂ 5:15 ਵਜੇ ਤੱਕ ਸੰਗਤਾਂ ਨੂੰ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕਰਨਗੇ |