ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
ਅਜੀਤ ਡੈਸਕ
05-05-2026
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿੱਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਕੁੰਤਲ ਸਚਦੇਵ ਵਾਸੀ ਬਾਬਾ ਨੰਦ ਸਿੰਘ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਉਕਤ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਪੁਲਿਸ ਨੇ ਉਸ ਨੰੂ ਹੋਟਲ ਕੀਜ ਨੇੜਿਓਾ ਕਾਬੂ ਕੀਤਾ ਹੈ, ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਰਜਵਾਨ ਵਾਸੀ ਗਿਆਸਪੁਰਾ ਨੂੰ ਕਾਬੂ ਕਰਕੇ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਗਿਆਸਪੁਰਾ ਨੇੜੇ ਹੀ ਕਾਬੂ ਕੀਤਾ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਦੁਕਾਨਦਾਰ ਨਾਲ ਧੋਖਾਧੜੀ
ਪੁਲਿਸ ਨੇ ਵਿਕਾਸ ਵਾਸੀ ਇੰਦਰ ਵਿਹਾਰ ਦੀ ਸ਼ਿਕਾਇਤ 'ਤੇ ਸਾਹਿਲ ਮੱਕੜ ਵਾਸੀ ਮੁਹਾਲੀ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਕਾਬੂ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨਾਲ ਕੱਪੜਿਆਂ ਦੀ ਖ਼ਰੀਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੋਇਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਰਜੇਸ਼ ਵਾਸੀ ਅਬਦੁੱਲਾਪੁਰ ਬਸਤੀ ਨੂੰ ਬੱਸ ਸਟੈਂਡ ਨੇੜੇ ਨਸ਼ਾ ਕਰਦੇ ਕਾਬੂ ਕੀਤਾ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਕੁਝ ਸਮਾਨ ਵੀ ਬਰਾਮਦ ਕੀਤਾ ਹੈ, ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਮੋਟਰਸਾਈਕਲ ਚੋਰੀ
ਸਥਾਨਕ ਕੋਚਰ ਮਾਰਕੀਟ ਨੇੜਿਓਾ ਚੋਰਾਂ ਵੱਲੋਂ ਅਨਕੇਤ ਕੁਮਾਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵੱਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |
ਦਰਖ਼ਤ ਕੱਟਣ ਦੇ ਮਾਮਲੇ 'ਚ ਕੇਸ ਦਰਜ
ਪੁਲਿਸ ਨੇ ਨਗਰ ਨਿਗਮ ਦੀ ਬਾਗ਼ਬਾਨੀ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਅਮਿਤ ਕੁਮਾਰ ਵਾਸੀ ਫੋਕਲ ਪੁਆਇੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਸਰਕਾਰੀ ਦਰਖਤਾਂ ਨੂੰ ਕੱਟਣ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |