28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਖਿੱਚੀਆਂ ਤਿਆਰੀਆਂ

Ad Position 21
No active advertisement
ਅਜੀਤ ਡੈਸਕ 05-05-2026
ਰਾਏਕੋਟ, 4 ਮਈ (ਸੁਸ਼ੀਲ)-ਆਗਾਮੀ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਜਪਾ ਆਗੂਆਂ ਵਲੋਂ ਮੰਡਲ ਪ੍ਰਧਾਨ ਦੀਪਕ ਬਾਂਸਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਹਲਕਾ ਇਲੈਕਸ਼ਨ ਇੰਚਾਰਜ ਸਰਕਲ ਰਾਏਕੋਟ ਰਮਿੰਦਰ ਸਿੰਘ ਸੰਗੋਵਾਲ ਵਿਸ਼ੇਸ਼ 'ਤੇ ਹਾਜ਼ਰ ਹੋਏ | ਮੀਟਿੰਗ 'ਚ ਨਗਰ ਚੋਣਾਂ 'ਚ ਪਾਰਟੀ ਉਮੀਦਵਾਰ ਖੜ੍ਹੇ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂਆਂ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ 'ਚ ਸਾਫ਼ ਸੁਥਰੇ ਅਕਸ ਵਾਲੇ ਮਜ਼ਬੂਤ ਪਾਰਟੀ ਉਮੀਦਵਾਰ ਖੜ੍ਹੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਹਰੇਕ ਵਾਰਡ 'ਚ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ ਤੇ ਲੋਕਾਂ ਨੂੰ ਪਾਰਟੀ ਨਾਲ ਜੋੜਿਆਂ ਜਾਵੇਗਾ | ਮੀਟਿੰਗ ਦੌਰਾਨ ਟਰੇਡ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਕਪਿਲ ਗਰਗ, ਜ਼ਿਲ੍ਹਾ ਮੀਤ ਪ੍ਰਧਾਨ ਹਰਕੰਵਲਜੀਤ ਸਿੰਘ, ਲਖਵਿੰਦਰ ਸਿੰਘ ਸਪਰਾ ਸੀਨੀਅਰ ਭਾਜਪਾ ਆਗੂ ਵਲੋਂ ਵੀ ਆਪਣੇ ਵਿਚਾਰ ਰੱਖੇ ਗਏ | ਮੀਟਿੰਗ ਦੌਰਾਨ ਹਲਕਾ ਇਲੈਕਸ਼ਨ ਇੰਚਾਰਜ ਸੰਗੋਵਾਲ ਵਲੋ ਲਖਵਿੰਦਰ ਸਿੰਘ ਸਪਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਫਾਦਾਰੀ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਰਾਏਕੋਟ ਸ਼ਹਿਰੀ ਦਾ ਇਲੈਕਸ਼ਨ ਇੰਚਾਰਜ ਨਿਯੁਕਤ ਕੀਤਾ ਗਿਆ | ਨਵ ਨਿਯੁਕਤ ਇਲੈਕਸ਼ਨ ਇੰਚਾਰਜ ਲਖਵਿੰਦਰ ਸਿੰਘ ਸਪਰਾ ਨੇ ਹਾਜ਼ਰ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ | ਇਸ ਮੌਕੇ ਪ੍ਰਦੀਪ ਜੰਡ ਜ਼ਿਲ੍ਹਾ ਜਨਰਲ ਸਕੱਤਰ, ਜਗਤਾਰ ਸਿੰਘ ਬੰਗੜ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਅਜੈ ਗਿੱਲ, ਸੁੰਦਰ ਲਾਲ ਜ਼ਿਲ੍ਹਾ ਸਕੱਤਰ, ਦਵਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਬੰਗਾਲ, ਪੁੱਡੂਚੇਰੀ ਤੇ ਆਸਾਮ 'ਚ ਜਿੱਤ 'ਤੇ ਜਸਪ੍ਰੀਤ ਹੌਬੀ ਨੇ ਜਤਾਈ ਖ਼ੁਸ਼ੀ ਅਗਲੀ ਖ਼ਬਰ ਲੇਬਰ ਇੰਸਪੈਕਟਰ ਵਲੋਂ ਵਿਸ਼ਵਾਸ ਦਿਵਾਉਣ 'ਤੇ ਧਰਨਾ ਮੁਲਤਵੀ
Ad Position 24