ਢੰਡਾਰੀ ਕਲਾਂ/ਲੁਧਿਆਣਾ, 4 ਮਈ (ਜਸਵੀਰ ਸਿੰਘ ਬੰਗਾ)-ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਹਰ ਵਰਗ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ 'ਆਪ' ਆਗੂ ਕ੍ਰਿਸ਼ਨ ਕੁਮਾਰ ਢੰਡਾਰੀ ਕੋਆਰਡੀਨੇਟਰ ਐੱਸ. ਸੀ. ਵਿੰਗ ਹਲਕਾ ਦੱਖਣੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਵਿਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਹਰ ਵਰਗ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ, ਜਿਸ ਨੂੰ ਹਲਕਾ ਵਾਸੀ ਖੁਸ਼ ਹਨ | ਉਨ੍ਹਾਂ ਕਿਹਾ ਕਿ ਬੀਬੀ ਛੀਨਾ ਵਲੋਂ ਹਲਕੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਦੇ ਨਾਲ ਨਾਲ ਸੁੰਦਰ ਪਾਰਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਵਿਚ ਸਵੇਰੇ ਸ਼ਾਮ ਲੋਕ ਸੈਰ ਕਰਨ ਆਉਂਦੇ ਹਨ | ਕ੍ਰਿਸ਼ਨ ਕੁਮਾਰ ਢੰਡਾਰੀ ਨੇ ਕਿਹਾ ਕਿ ਵਿਧਾਇਕ ਛੀਨਾ ਦੀ ਅਗਵਾਈ ਹੇਠ ਹਲਕਾ ਦੱਖਣੀ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਨੂੰ ਮੁੜ ਸਤਾ ਵਿਚ ਲਿਆਂਦਾ ਜਾ ਸਕੇ |