12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡੀ.ਜੀ.ਪੀ. ਵਲੋਂ ਅਤਿ ਆਧੁਨਿਕ ਪੁਲਿਸ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 06-05-2026
ਲੁਧਿਆਣਾ, 5 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਲੁਧਿਆਣਾ ਵਿਖੇ ਅਤਿ ਆਧੁਨਿਕ ਪੁਲਿਸ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ | ਲੁਧਿਆਣਾ ਪੰਜਾਬ ਦਾ ਅਜਿਹਾ ਤੀਜਾ ਸ਼ਹਿਰ ਹੈ, ਜਿੱਥੇ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸੈਂਟਰ ਬਣਾਇਆ ਗਿਆ ਹੈ | ਇਸ ਤੋਂ ਪਹਿਲਾਂ ਮੁਹਾਲੀ ਅਤੇ ਜਲੰਧਰ ਵਿਚ ਇਹ ਸੈਂਟਰ ਬਣਾਏ ਗਏ ਸਨ | ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਹੁਣ ਲੁਧਿਆਣਾ ਵਿਚ ਵੀ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਤਹਿਤ ਆਰਟੀਫਿਸ਼ਲ ਇੰਟੈਲੀਜੈਂਸ ਤਹਿਤ 46 ਥਾਵਾਂ 'ਤੇ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਨਾਲ ਨਿਯਮਾਂ ਦੀ ਉਲੰਘਣਾ ਕਰਨ 'ਤੇ ਆਟੋਮੈਟਿਕ ਚਲਾਨ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਸ਼ਹਿਰ ਵਿਚ ਐਮਰਜੈਂਸੀ ਰਿਸਪਾਸ ਸਿਸਟਮ ਕੰਟਰੋਲ ਰੂਮ ਵਾਇਰਲੈੱਸ ਰੂਮ ਇਕ ਛੱਤ ਹੇਠ ਹੀ ਕੰਮ ਕਰਨਗੇ | ਉਨ੍ਹਾਂ ਦੱਸਿਆ ਕਿ ਵਾਰਦਾਤ ਹੋਣ ਦੀ ਸੂਰਤ ਵਿਚ ਪਹਿਲਾਂ ਪੁਲਿਸ ਅੱਠ ਮਿੰਟ ਵਿਚ ਪਹੁੰਚਦੀ ਸੀ, ਪਰ ਇਸ ਸਿਸਟਮ ਨਾਲ ਹੁਣ ਇਹ ਸਮਾਂ ਘੱਟ ਜਾਵੇਗਾ ਅਤੇ ਅਪਰਾਧੀਆਂ ਤੱਕ ਪਹੁੰਚਣ ਲਈ ਪੁਲਿਸ ਨੂੰ ਜਲਦ ਸਫਲਤਾ ਮਿਲੇਗੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 29 ਥਾਵਾਂ 'ਤੇ 1700 ਕੈਮਰੇ ਲਗਾਏ ਗਏ ਹਨ | ਡੀ.ਜੀ.ਪੀ. ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ 1100 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਨ੍ਹਾਂ ਵਿਚ 32 ਕਰੋੜ ਰੁਪਏ ਸਾਈਬਰ ਵਿੰਗਾਂ ਨੂੰ ਅਪਗ੍ਰੇਡ ਕਰਨ ਲਈ ਖਰਚੇ ਗਏ ਹਨ | ਡੀ.ਜੀ.ਪੀ. ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹਰੇਕ ਸ਼ਹਿਰ ਵਿਚ ਅਤਿ ਆਧੁਨਿਕ ਕਮਾਂਡ ਸੈਂਟਰ ਬਣਾਏ ਜਾ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਰਾਧਾਂ ਨਾਲ ਨਜਿੱਠਣ ਲਈ ਪੁਲਿਸ ਦਾ ਸਾਥ ਦੇਣ | ਇਸ ਮੌਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਡੀ.ਆਈ.ਜੀ. ਲੁਧਿਆਣਾ ਰੇਂਜ ਸਤਿੰਦਰ ਸਿੰਘ ਖੰਨਾ ਪੁਲਿਸ ਜ਼ਿਲੇ੍ਹ ਦੇ ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਤੋਂ ਇਲਾਵਾ ਹੋਰ ਕਈ ਪੁਲਿਸ ਉੱਚ ਅਧਿਕਾਰੀ ਵੀ ਹਾਜ਼ਰ ਸਨ | ਡੀ.ਜੀ.ਪੀ. ਨੇ ਮੁਲਾਜ਼ਮਾਂ ਨਾਲ ਹੀ ਦੁਪਹਿਰ ਦਾ ਖਾਣਾ ਖਾਧਾ | ਇਸ ਤੋਂ ਬਾਅਦ ਡੀ.ਜੀ.ਪੀ. ਵਲੋਂ ਸ਼ਲਾਘਾ ਯੋਗ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਬੇਪਰਵਾਹੀ ਨਾਲ ਗਲੀਆਂ ਬਣੀਆਂ ਖੱਡਾਂ <br/> ਅਗਲੀ ਖ਼ਬਰ ਭਾਜਪਾ ਦਫ਼ਤਰ ਨੇੜੇ ਗੰਦਗੀ ਖ਼ਿਲਾਫ਼ ਭਾਜਪਾ ਵਲੋਂ ਰੋਸ ਪ੍ਰਦਰਸ਼ਨ <br/>
Ad Position 24