ਲੁਧਿਆਣਾ, 5 ਮਈ (ਭੁਪਿੰਦਰ ਸਿੰਘ ਬੈਂਸ)-ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਅਤੇ ੳ.ਬੀ.ਸੀ ਮੋਰਚਾ ਦੇ ਜ਼ਿਲ੍ਹਾ ਮਹਾ ਮੰਤਰੀ ਅਮਰੀਕ ਸਿੰਘ ਮੀਕਾ ਦੇ ਯਤਨਾਂ ਨਾਲ ਸਥਾਨਕ ਭਾਜਪਾ ਜ਼ਿਲ੍ਹਾ ਦਫ਼ਤਰ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ਹਿਰ ਦੇ ਗਈ ਵਿਧਾਨਸਭਾ ਹਲਕਿਆਂ ਤੋ ਸਮਾਜ ਸੇਵਕਾਂ ਅਤੇ ਹੋਰ ਪਾਰਟੀਆਂ ਦੇ ਵਰਕਰਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਨਵੇਂ ਸ਼ਾਮਿਲ ਹੋਏ ਵਰਕਰਾਂ ਦਾ ਪਾਰਟੀ ਦਾ ਗਮਛਾ ਪਾਕੇ ਸਵਾਗਤ ਕੀਤਾ | ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਰੀਨਾ ਭਨੋਟ, ਜੋਸਬੀਰ ਕੌਰ, ਰਾਜ਼ੀ ਖੰਨਾ, ਦੇਵੀ ਰੇਖਾ, ਨੰਦਨੀ, ਰਜਨੀ, ਬੱਬੀ, ਲਵਪ੍ਰੀਤ ਸਿੰਘ, ਧਰਮਿੰਦਰ ਸਿੰਘ, ਨਛੱਤਰ ਸਿੰਘ, ਰਵਿੰਦਰ ਸਿੰਘ, ਸੋਨੰੂ ਸਿੰਘ, ਗੁਰਪ੍ਰੀਤ ਸਿੰਘ, ਪਿ੍ੰਸ ਸ਼ਰਮਾ ਅਤੇ ਸੰਨੀ ਸ਼ਾਮਿਲ ਹਨ | ਇਸ ਮੌਕੇ ਧੀਮਾਨ ਨੇ ਕਿਹਾ ਕਿ ਭਾਜਪਾ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਹਰ ਵਰਗ ਦੇ ਲੋਕਾਂ ਦੇ ਹਿਤਾਂ ਲਈ ਦਿਨ ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਿਚ ਹਰ ਵਿਅਕਤੀ ਨੰੂ ਪੂਰਾ ਸਨਮਾਨ ਦਿੱਤਾ ਜਾਂਦਾ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ | ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ, ਡਾ. ਸਤੀਸ਼ ਕੁਮਾਰ, ਸੁਰਿੰਦਰ ਕੌਸ਼ਲ ਆਦਿ ਮੌਜੂਦ ਸਨ |