12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

316ਵੇਂ ਸਰਹਿੰਦ ਫਤਹਿ ਦਿਵਸ ਦੇ ਇਤਿਹਾਸਿਕ ਦਿਹਾੜੇ 'ਤੇ ਚੱਪੜਚਿੜੀ ਵਿਖੇ 12 ਮਈ ਦੇ ਸਮਾਗਮ 'ਚ ਰਾਜਪਾਲ ਸ਼ਾਮਿਲ ਹੋਣਗੇ-ਬਾਵਾ <br/>

Ad Position 21
No active advertisement
ਅਜੀਤ ਡੈਸਕ 06-05-2026
ਲੁਧਿਆਣਾ, 5 ਮਈ (ਪਰਮਿੰਦਰ ਸਿੰਘ ਆਹੂਜਾ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵਲੋਂ 316ਵੇਂ ਸਰਹਿੰਦ ਫਤਹਿ ਦਿਵਸ ਦੇ ਇਤਿਹਾਸਿਕ ਦਿਹਾੜੇ 'ਤੇ ਚੱਪੜਚਿੜੀ ਵਿਖੇ 12 ਮਈ ਨੂੰ ਹੋਣ ਵਾਲੇ ਸਮਾਗਮ 'ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਸ਼ਾਮਿਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਾਡੇਸ਼ਨ ਦੇ ਪ੍ਰਧਾਨ ਕੇ.ਕੇ. ਬਾਵਾ ਨੇ ਦੱਸਿਆ ਕਿ ਰਾਜਪਾਲ ਵਲੋਂ ਉਨ੍ਹਾਂ ਦਾ ਸੱਦਾ ਪ੍ਰਵਾਨ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਰਾਜਪਾਲ ਨੂੰ ਸੱਦਾ ਦੇਣ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਹੇਮਰਾਜ ਗੋਇਲ, ਚੰਡੀਗੜ੍ਹ ਫਾਊਾਡੇਸ਼ਨ ਦੇ ਪ੍ਰਧਾਨ ਹਰਿੰਦਰ ਸਿੰਘ ਹੰਸ, ਫਤਿਹ ਮਾਰਚ ਦੇ ਕਨਵੀਨਰ ਜਸਵੰਤ ਸਿੰਘ ਛਾਪਾ ਅਤੇ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਜਨਰਲ ਸਕੱਤਰ ਬੰਟੀ ਜੈਨ ਵੀ ਹਾਜ਼ਰ ਸਨ | ਇਸ ਸਮੇਂ ਸ੍ਰੀ ਬਾਵਾ ਨੇ 'ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ' ਪੁਸਤਕ ਵੀ ਗਵਰਨਰ ਸਾਹਿਬ ਨੂੰ ਭੇਟ ਕੀਤੀ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀਕਾਰ 6 ਗੁਰੂ, 15 ਭਗਤ, 11 ਭੱਟ ਅਤੇ 4 ਗੁਰਸਿੱਖਾਂ ਦੀ ਬਾਣੀ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਸੁਸ਼ੋਭਿਤ ਹੈ ਜੋ ਉੱਘੇ ਲੇਖਕ ਡਾ. ਅਨੁਰਾਗ ਸਿੰਘ ਅਤੇ ਆਰਟਿਸਟ ਆਰ.ਐਮ ਸਿੰਘ ਵਲੋਂ ਤਿਆਰ ਕੀਤੀ ਗਈ ਹੈ | ਬਾਵਾ ਨੇ ਜਾਣਕਾਰੀ ਦਿੱਤੀ ਕਿ 12 ਮਈ ਨੂੰ ਸਵੇਰੇ ਫਤਹਿ ਮਾਰਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸਵੇਰੇ 9 ਵਜੇ ਸੰਤ ਮਹਾਂਪੁਰਸ਼ਾਂ, ਨਿਹੰਗ ਸਿੰਘਾਂ ਦੀ ਅਗਵਾਈ ਵਿਚ ਰਵਾਨਾ ਹੋਵੇਗਾ ਜੋ ਬਾਅਦ ਦੁਪਹਿਰ 2 ਵਜੇ ਚੱਪੜਚਿੜੀ ਦੇ ਇਤਿਹਾਸਿਕ ਅਸਥਾਨ 'ਤੇ ਪੁੱਜੇਗਾ |

Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੇ ਵਿਰੋਧ ਤੋਂ ਬਾਅਦ ਟੈਂਕੀ ਵਾਲੀ ਪਾਰਕ 'ਚ ਨਿਗਮ ਵਲੋਂ ਪਾਏ ਜਾ ਰਹੇ ਅਣਅਧਿਕਾਰਤ ਸ਼ੈੱਡ ਦਾ ਕੰਮ ਰੁਕਿਆ <br/>... ਅਗਲੀ ਖ਼ਬਰ ਲੁਧਿਆਣਾ 'ਚ ਭਾਜਪਾ ਨੂੰ ਵੱਡੀ ਮਜ਼ਬੂਤੀ <br/>
Ad Position 24