ਲੁਧਿਆਣਾ, 5 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਕੇ ਨਸ਼ਾ ਵੇਚਦੇ ਅਤੇ ਕਰਦੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਕਿਰਪਾਲ ਨਗਰ ਲਾਗੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਖਾਲੀ ਲਿਫਾਫੀ, ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਕਰਿਸ਼ਨਾ ਸ਼ੁਕਲਾ ਵਜੋਂ ਹੋਈ ਹੈ | ਦੂਜੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਵਿਖੇ ਤਾਇਨਾਤ ਏ.ਐਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸਾਹਮਣੇ ਤੋਂ ਇਕ ਸ਼ੱਕੀ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ 60 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ | ਮੁਲਜ਼ਮ ਦੀ ਸ਼ਨਾਖ਼ਤ ਕਰਨ ਸਿੱਧੂ ਉਰਫ਼ ਬੰਟੀ ਵਜੋਂ ਹੋਈ ਹੈ | ਤੀਜੇ ਮਾਮਲੇ ਵਿਚ ਥਾਣਾ ਡਵੀਜਨ ਨੰਬਰ 4 ਵਿਖੇ ਤਾਇਨਾਤ ਹੌਲਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਛੋਟੀ ਦਰੇਸੀ ਗਰਾਊਾਡ 'ਚ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ, 10 ਰੁਪਏ ਦਾ ਨੋਟ ਬਰਾਮਦ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਪਿੰਟੂ ਕੁਮਾਰ ਵਜੋਂ ਹੋਈ ਹੈ | ਚੌਥੇ ਮਾਮਲੇ ਵਿਚ ਥਾਣਾ ਸਦਰ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਦੌਰਾਨੇ ਰੇਡ ਗੁਲਜ਼ਾਰ ਮੋਟਰਜ਼ ਚਾਨੀਆ ਸਰਵਿਸ ਸੈਂਟਰ ਅਤੇ ਰਾਇਲ ਕਾਰ ਵਾਸ਼ ਦੇ ਸਾਹਮਣੇ ਖਾਲੀ ਪਲਾਟ 'ਚ ਖੜੇ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 24 ਬੋਤਲਾਂ ਸ਼ਰਾਬ ਬਰਾਮਦ ਕੀਤੀ | ਮੁਲਜ਼ਮ ਦੀ ਸ਼ਨਾਖ਼ਤ ਸ਼ੁਭਮ ਕੁਮਾਰ ਵਜੋਂ ਹੋਈ ਹੈ | ਪੰਜਵੇਂ ਮਾਮਲੇ ਵਿਚ ਥਾਣਾ ਦੁੱਗਰੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਰੇਲਵੇ ਲਾਈਨ ਦੇ ਕੋਲ ਇਕ ਸ਼ੱਕੀ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 90 ਗ੍ਰਾਮ ਹੈਰੋਇਨ ਅਤੇ 12 ਹਜ਼ਾਰ ਰੁਪਏ ਡਰਗ ਮਨੀ ਬਰਾਮਦ ਕੀਤੀ | ਮੁਲਜ਼ਮ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਵਜੋਂ ਹੋਈ ਹੈ | ਛੇਵੇਂ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਦੌਰਾਨੇ ਰੇਡ ਔਰਤ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 100 ਗ੍ਰਾਮ ਗਾਂਜਾ ਬਰਾਮਦ ਕੀਤਾ | ਸੱਤਵੇਂ ਮਾਮਲੇ ਵਿਚ ਥਾਣਾ ਪੀ.ਏ.ਯੂ. ਵਿਖੇ ਤਾਇਨਾਤ ਥਾਣੇਦਾਰ ਮਹਿੰਦਰ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਬਚਨ ਸਿੰਘ ਮਾਰਗ ਨਾਲੇ ਦੇ ਨਾਲ-ਨਾਲ ਖਾਲੀ ਪਲਾਟ ਵਿਚ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਪ੍ਰਵੀਨ ਕੁਮਾਰ ਵਜੋਂ ਹੋਈ ਹੈ | ਅੱਠਵੇਂ ਮਾਮਲੇ ਵਿਚ ਥਾਣਾ ਸਰਾਭਾ ਨਗਰ ਵਿਖੇ ਤਾਇਨਾਤ ਹੈਡ ਕਾਂਸਟੇਬਲ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਬੀ.ਐਸ.ਐਨ.ਐਲ. ਐਕਸਚੇਂਜ ਸਥਿਤ ਲਾਈਨਾਂ ਦੇ ਕੋਲ ਝਾੜੀਆਂ (ਬਾਕੀ ਸਫਾ 7 'ਤੇ)