12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਦੁਕਾਨ 'ਚੋਂ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਚੋਰੀ <br/>

Ad Position 21
No active advertisement
ਅਜੀਤ ਡੈਸਕ 06-05-2026
ਲੁਧਿਆਣਾ, 5 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਖੁਰਦ ਵਿਚ ਚੋਰਾਂ ਵਲੋਂ ਬੀਤੀ ਰਾਤ ਇਕ ਦੁਕਾਨ ਦੀ ਭੰਨਤੋੜ ਕਰਨ ਉਪਰੰਤ 50 ਹਜ਼ਾਰ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਚੰਡੀਗੜ੍ਹ ਰੋਡ 'ਤੇ ਪਰਮਜੀਤ ਨਗਰ ਵਿਚ ਰਹਿਣ ਵਾਲੇ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੀ ਮੁੰਡੀਆਂ ਖੁਰਦ ਸਮੁੰਦਰੀ ਮਾਰਕੀਟ 'ਚ ਇਕ ਬਿਜਲੀ ਮੁਰੰਮਤ ਦੀ ਦੁਕਾਨ ਹੈ, ਜਿਸ ਨੂੰ ਉਹ ਪਿਛਲੇ 7-8 ਸਾਲਾਂ ਤੋਂ ਚਲਾ ਰਿਹਾ ਹੈ | ਕੱਲ੍ਹ ਰਾਤ ਉਹ ਆਮ ਵਾਂਗ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ, ਜਦੋਂ ਉਹ ਅੱਜ ਸਵੇਰੇ ਦੁਕਾਨ 'ਤੇ ਵਾਪਸ ਆਇਆ ਤਾਂ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ | ਜਾਂਚ ਕਰਨ 'ਤੇ ਉਸ ਨੂੰ ਪਤਾ ਲੱਗਾ ਕਿ ਇਕ ਅਣਪਛਾਤਾ ਚੋਰ ਛੱਤ ਤੋਂ ਟੀਨ ਦੀ ਚਾਦਰ ਕੱਟ ਕੇ ਦੁਕਾਨ 'ਚ ਦਾਖਲ ਹੋਇਆ ਸੀ ਅਤੇ ਤਾਂਬੇ ਦੀਆਂ ਤਾਰਾਂ, ਪੱਖੇ, ਮੋਟਰਾਂ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਭੱਜ ਗਿਆ ਸੀ | ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ ਲਗਭਗ 50,000 ਰੁਪਏ ਦੱਸੀ ਜਾ ਰਹੀ ਹੈ | ਮਾਲਕ ਨੇ ਦੱਸਿਆ ਕਿ ਉਸ ਨੇ ਇਸ ਦੀ ਸੂਚਨਾ ਸਵੇਰੇ ਹੀ ਪੁਲਿਸ ਨੂੰ ਦੇ ਦਿੱਤੀ ਸੀ, ਪਰ ਕੋਈ ਵੀ ਪੁਲਿਸ ਮੁਲਾਜ਼ਮ ਮੌਕੇ 'ਤੇ ਜਾਂਚ ਕਰਨ ਲਈ ਨਹੀਂ ਪਹੁੰਚਿਆ | ਜ਼ਿਕਰਯੋਗ ਹੈ ਕਿ ਉਕਤ ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ, ਪਰ ਇਨ੍ਹਾਂ ਵਾਰਦਾਤਾਂ ਨੂੰ ਪੁਲਿਸ ਵਲੋਂ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਦੇ ਫੈਸ਼ਨ ਸ਼ੋਅ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ <br/> ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/>
Ad Position 24