12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਤਨਖ਼ਾਹਾਂ ਰੁਕੀਆਂ, ਅਧਿਆਪਕਾਂ 'ਚ ਗੁੱਸਾ ਚਰਮ 'ਤੇ <br/>

Ad Position 21
No active advertisement
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਮੌਜੂਦ ਆਗੂ | ਤਸਵੀਰ-ਸੇਵਕ ਸਿੰਘ <br/> 06-05-2026
ਲੁਧਿਆਣਾ, 5 ਮਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਨਾਲ ਜੁੜੇ ਹਜ਼ਾਰਾਂ ਅਧਿਆਪਕਾਂ ਅਤੇ ਕਰਮਚਾਰੀਆਂ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੰੂ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਕਾਰਨ ਉਹ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ | ਇਸ ਮਾਮਲੇ ਨੰੂ ਲੈ ਕੇ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵਲੋਂ 9 ਮਈ ਨੰੂ ਧੂਰੀ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਅਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਇਕ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੰੂ ਲੰਬੇ ਸਮੇਂ ਤੱਕ ਬਿਨਾਂ ਤਨਖ਼ਾਹਾਂ ਤੋਂ ਕੰਮ ਕਰਨਾ ਪੈ ਰਿਹਾ ਹੈ | ਉਨ੍ਹਾਂ ਅਨੁਸਾਰ ਸਿੱਖਿਆ ਅਤੇ ਵਿੱਤ ਵਿਭਾਗ ਵਲੋਂ ਆਡਿਟ ਪ੍ਰਕਿਰਿਆ ਦੇ ਹਵਾਲੇ ਨਾਲ ਗ੍ਰਾਂਟ ਜਾਰੀ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਤਨਖ਼ਾਹਾਂ ਰੁਕ ਰਹੀਆਂ ਹਨ | ਆਗੂਆਂ ਨੇ ਕਿਹਾ ਕਿ ਜਨਵਰੀ 2026 ਤੋਂ ਹੁਣ ਤੱਕ ਏਡਿਡ ਸਕੂਲਾਂ ਲਈ ਕੋਈ ਗ੍ਰਾਂਟ ਜਾਰੀ ਨਹੀਂ ਕੀਤੀ ਗਈ, ਜਦਕਿ ਕੁੱਝ ਜ਼ਿਲਿ੍ਹਆਂ ਵਿਚ ਮਈ 2025 ਤੋਂ ਤਨਖ਼ਾਹਾਂ ਬਕਾਇਆ ਹਨ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੰੂ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਸ਼ੋਕ ਵਡੇਰਾ, ਪਰਮਜੀਤ ਸਿੰਘ, ਐਬਿਟ ਮਸੀਹ, ਜਗਜੀਤ ਸਿੰਘ, ਸੁਖਇੰਦਰ ਸਿੰਘ, ਅਸ਼ਵਨੀ ਮਦਾਨ, ਅਜੇ ਚੌਹਾਨ, ਚਰਨਜੀਤ ਸ਼ਰਮਾ, ਹਰਮਿੰਦਰ ਪਾਲ ਸਿੰਘ, ਮੋਨਿਕਾ ਰਵਿੰਦਰਜੀਤ, ਲਖਬੀਰ ਸਿੰਘ, ਵਿਪਨ ਕੁਮਾਰ, ਗੁਰਨੇਕ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ ਨੇ ਪਾਲੀ ਦੇਤਵਾਲੀਆ ਨਾਲ ਦੁੱਖ ਪ੍ਰਗਟਾਇਆ... ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਦੇ ਫੈਸ਼ਨ ਸ਼ੋਅ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ <br/>
Ad Position 24