12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ ਨੇ ਪਾਲੀ ਦੇਤਵਾਲੀਆ ਨਾਲ ਦੁੱਖ ਪ੍ਰਗਟਾਇਆ <br/>

Ad Position 21
No active advertisement
ਅਜੀਤ ਡੈਸਕ 06-05-2026
ਲੁਧਿਆਣਾ, 5 ਮਈ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ ਵਲੋਂ ਉੱਘੇ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪੁੱਤਰ ਦੇ ਦੁਖਦ ਦਿਹਾਂਤ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਅਕਾਲੀ ਦਲ ''ਵਾਰਿਸ ਪੰਜਾਬ ਦੇU ਵਲੋਂ ਲੁਧਿਆਣਾ ਦੇ ਕੋਆਰਡੀਨੇਟਰ ਪਿ੍ਥੀਪਾਲ ਸਿੰਘ ਬਟਾਲਾ ਅਤੇ ਜਗਰਾਉਂ ਤੋਂ ਹਲਕਾ ਇੰਚਾਰਜ ਰਾਜੀਵ ਕੁਮਾਰ ਲਵਲੀ (ਪ੍ਰਧਾਨ, ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ) ਅਤੇ ਫਾਊਾਡੇਸ਼ਨ ਦੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਤੇ ਸਰਪ੍ਰਸਤ ਪ੍ਰਗਟ ਸਿੰਘ ਗਰੇਵਾਲ ਨੇ ਦੇਤਵਾਲੀਆ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਕਦੇ ਵੀ ਪੂਰਾ ਨਹੀਂ ਹੋ ਸਕਣ ਵਾਲਾ ਘਾਟਾ ਹੈ | ਉਹ ਪਰਮਾਤਮਾ ਅੱਗੇ ਇਹੋ ਅਰਦਾਸ ਕਰਦੇ ਹਨ ਕਿ ਉਹ ਵਿੱਛੜੀ ਹੋਈ ਰੂਹ ਨੂੰ ਸ਼ਾਂਤੀ ਪ੍ਰਦਾਨ ਕਰਨ ਅਤੇ ਪਰਿਵਾਰਕ ਮੈਂਬਰਾਂ ਨੂੰ ਇਸ ਦੁੱਖ ਨੂੰ ਸਹਿਣ ਕਰਨ ਲਈ ਬਲ ਬਖਸ਼ਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ ਜਵੱਦੀ, ਮਨਪ੍ਰੀਤ ਸਿੰਘ ਮਨੀ, ਕੰਵਲਪ੍ਰੀਤ ਫੁੱਲਾਂਵਾਲ, ਬਲਰਾਜ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਖ਼ਾਲਸਾ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਮਾਨਚੈਸਟਰ (ਯੂ.ਕੇ.) ਵਿਚ ਦੂਜੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਵਿਚ 'ਪੰਜਾਬੀ ਬੋਲੀ-ਰਮਜ਼ਾਂ, ਰੁਕਾਵਟਾਂ ਤੇ ਰਾਹ' ਕਿਤ... ਅਗਲੀ ਖ਼ਬਰ ਤਨਖ਼ਾਹਾਂ ਰੁਕੀਆਂ, ਅਧਿਆਪਕਾਂ 'ਚ ਗੁੱਸਾ ਚਰਮ 'ਤੇ <br/>
Ad Position 24