12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਉਦਯੋਗ ਦੇ ਆਗੂਆਂ ਵਲੋਂ ਸੈਂਟਰ ਆਫ਼ ਐਕਸੀਲੈਂਸ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 06-05-2026
ਲੁਧਿਆਣਾ, 5 ਮਈ (ਜਤਿੰਦਰ ਭੰਬੀ)-ਮੈਟਰੋ ਟਾਇਰਜ਼ ਲਿਮਟਿਡ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਰੰਮੀ ਛਾਬੜਾ ਅਤੇ ਜੇ.ਕੇ. ਸਬਲੋਕ ਨੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਦੇ ਸੈਂਟਰ ਆਫ਼ ਐਕਸੀਲੈਂਸ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੂੰ ਉਤਪਾਦਕਤਾ ਅਤੇ ਮੁਕਾਬਲੇਬਾਜ਼ੀ ਨੂੰ ਵਧਾਉਣ ਲਈ ਸਮਾਰਟ ਨਿਰਮਾਣ ਹੱਲਾਂ ਨਾਲ ਉਦਯੋਗ ਨੂੰ ਸਮਰੱਥ ਬਣਾਉਣ ਸਮੇਤ ਮੁੱਖ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਨੇ ਸੀਸੂ ਦੀਆਂ ਚੱਲ ਰਹੀਆਂ ਹੁਨਰ ਵਿਕਾਸ ਪਹਿਲਕਦਮੀਆਂ ਨੂੰ ਵੀ ਦੇਖਿਆ ਅਤੇ ਸੀਸੂ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਜੇ.ਕੇ. ਸਬਲੋਕ ਨੇ ਐਮ.ਐਸ.ਐਮ.ਈ. ਵਿਚ ਉਤਪਾਦਕਤਾ, ਹੁਨਰ ਵਿਕਾਸ ਅਤੇ ਮੁਕਾਬਲੇਬਾਜ਼ੀ ਨੂੰ ਵਧਾਉਣ ਵਿਚ ਅਜਿਹੇ ਪਲੇਟਫ਼ਾਰਮਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ | ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਰੰਮੀ ਛਾਬੜਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੀਸੂ ਤਕਨਾਲੋਜੀ, ਹੁਨਰ ਵਿਕਾਸ ਅਤੇ ਸਹਿਯੋਗੀ ਪਹਿਲਕਦਮੀਆਂ ਰਾਹੀਂ ਉਦਯੋਗ ਪਰਿਵਰਤਨ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ | ਸੀਸੂ ਦੇ ਜਨਰਲ ਸਕੱਤਰ ਹਨੀ ਸੇਠੀ ਨੇ ਕਿਹਾ ਕਿ 'ਸੈਂਟਰ ਆਫ਼ ਐਕਸੀਲੈਂਸ' ਉਦਯੋਗਿਕ ਚੁਣੌਤੀਆਂ ਦੇ ਵਿਹਾਰਕ ਸੰਪਰਕ ਅਤੇ ਅਸਲ-ਸਮੇਂ ਦੇ ਹੱਲ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ | ਅਜਿਹੇ ਦੌਰੇ ਗਿਆਨ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਡੂੰਘੇ ਉਦਯੋਗ ਸਹਿਯੋਗ ਲਈ ਰਸਤੇ ਖੋਲ੍ਹਦੇ ਹਨ |

Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਅਰੋੜਾ ਨੇ 11ਵੇਂ ਸੀਸੂ ਕਾਰਪੋਰੇਟ ਟੀ-20 ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਇਨਾਮ ਵੰਡੇ <br/>
Ad Position 24