ਫੁੱਲਾਂਵਾਲ, 5 ਮਈ (ਮਨਜੀਤ ਸਿੰਘ ਦੁੱਗਰੀ)-ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਸਿੰਗਲਾ ਇਨਕਲੇਵ ਦੇ ਗਿਆਰ੍ਹਵੀਂ, ਬਾਰ੍ਹਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਸਟਾਕ ਐਕਸਚੇਂਜ ਦਾ ਦੌਰਾ ਕੀਤਾ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿੱਤੀ ਪ੍ਰਣਾਲੀਆਂ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ | ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਸਟਾਕ ਮਾਰਕੀਟ ਦੇ ਕੰਮ ਕਰਨ ਦੇ ਤਰੀਕਿਆਂ ਨਾਲ ਜਾਣੂ ਕਰਵਾਇਆ ਗਿਆ | ਉਨ੍ਹਾਂ ਨੇ ਸ਼ੇਅਰਾਂ ਦੀ ਖ਼ਰੀਦੋ-ਫ਼ਰੋਖ਼ਤ ਦੀ ਪ੍ਰਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ ਅਤੇ ਨਿਵੇਸ਼ ਰਣਨੀਤੀਆਂ ਤੇ ਵਿੱਤੀ ਯੋਜਨਾ ਬਣਾਉਣ ਬਾਰੇ ਆਪਣੀ ਸਮਝ ਨੂੰ ਹੋਰ ਮਜ਼ਬੂਤ ਕੀਤਾ | ਸਟਾਕ ਐਕਸਚੇਂਜ ਵਿਚ ਇਹ ਜਾਣਕਾਰੀ ਪੂਰਨ ਸੈਸ਼ਨ ਇੰਚਾਰਜ ਸ੍ਰੀ ਅਤੁੱਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਜਿਨ੍ਹਾਂ ਨੇ ਵੱਖ-ਵੱਖ ਵਿੱਤੀ ਸੰਕਲਪਾਂ ਨੂੰ ਬਹੁਤ ਹੀ ਰੁਚਿਕਰ ਅਤੇ ਸੰਵਾਦਾਤਮਕ ਢੰਗ ਨਾਲ ਸਮਝਾਇਆ | ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰੇ ਦੌਰਾਨ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਅਧਿਆਪਕ ਮਿਸਟਰ ਸ਼ੈਲ ਮਹਾਜਨ ਅਤੇ ਮਿਸਿਜ਼ ਸਮਿ੍ਧੀ ਡੋਗਰਾ ਵੀ ਮੌਜੂਦ ਰਹੇ, ਜਿਨ੍ਹਾਂ ਨੇ ਪੂਰੇ ਦੌਰੇ ਦੌਰਾਨ ਮਾਰਗ ਦਰਸ਼ਨ ਅਤੇ ਸਹਿਯੋਗ ਪ੍ਰਦਾਨ ਕੀਤਾ | ਸਕੂਲ ਪਿ੍ੰਸੀਪਲ ਕਿ੍ਤਿਕਾ ਸੇਠ ਨੇ ਅਜਿਹੇ ਸਿੱਖਿਆਤਮਕ ਦੌਰਿਆਂ ਦੀ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਵਿਹਾਰਕ ਅਨੁਭਵ ਪ੍ਰਦਾਨ ਕਰਨ ਅਤੇ ਉਨ੍ਹਾਂ ਵਿਚ ਵਿੱਤੀ ਜਾਗਰੂਕਤਾ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ |