ਹੰਬੜਾਂ, 5 ਮਈ (ਮੇਜਰ ਹੰਬੜਾਂ)-ਆਲ ਇੰਡੀਆ ਕਾਂਗਰਸ ਲੀਡਰਸ਼ਿਪ ਵਲੋਂ ਕਾਂਗਰਸ ਪਾਰਟੀ ਵਿਚ ਅਹਿਮ ਸਥਾਨ ਰੱਖਣ ਵਾਲੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਜਾਣੇ ਜਾਂਦੇ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਨੂੰ ਕਾਂਗਰਸ (ਐੱਸ.ਸੀ. ਡਿਪਾਰਟਮੈਂਟ) ਪੰਜਾਬ ਦੇ ਵਾਈਸ ਚੇਅਰਮੈਨ ਨਿਯਕੁਤ ਕੀਤਾ ਹੈ | ਸ. ਲਹਿਰਾ ਦੀ ਇਸ ਨਿਯੁਕਤੀ ਨਾਲ ਐੱਸ.ਸੀ. ਭਾਈਚਾਰੇ ਦੇ ਨਾਲ ਖਾਸ ਕਰਕੇ ਵਿਧਾਨ ਸਭਾ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸ. ਲਹਿਰਾ ਵਲੋਂ ਵਿਧਾਨ ਸਭਾ ਹਲਕਾ ਗਿੱਲ ਵਿੱਚ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਕਾਂਗਰਸ ਪਾਰਟੀ ਨੂੰ ਮਜਬੂਤ ਕੀਤੇ ਜਾਣ ਲਈ ਅਹਿਮ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ | ਸ. ਲਹਿਰਾ ਦਾ ਪੰਜਾਬ ਐੱਸ.ਸੀ ਕਾਂਗਰਸ ਸੈੱਲ ਦੇ ਵਾਈਸ ਚੇਅਰਮੈਨ ਬਣਨ ਨਾਲ ਪਾਰਟੀ 'ਚ ਕੱਦ ਹੋਰ ਉੱਚਾ ਹੋਇਆ ਹੈ | ਵਾਈਸ ਚੇਅਰਮੈਨ ਬਣੇ ਸ. ਲਹਿਰਾ ਨੇ ਜਿੱਥੇ ਹਾਈਕਮਾਨ ਕਾਂਗਰਸ ਦੀ ਲੀਡਰਸ਼ਿਪ, ਆਲ ਇੰਡੀਆਂ ਨੈਸ਼ਨਲ ਕਾਂਗਰਸ ਐੱਸ.ਸੀ ਡਿਪਾਰਟਮੈਂਟ ਦੇ ਚੇਅਰਮੈਨ ਰਜਿੰਦਰਪਾਲ ਗੋਤਮ, ਐੱਸ.ਸੀ. ਡਿਪਾਰਟਮੈਂਟ ਪੰਜਾਬ ਕਾਂਗਰਸ ਦੇ ਇੰਚਾਰਜ ਸੁਧੀਰ ਚੌਧਰੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਐੱਮ.ਪੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਐੱਸ.ਸੀ ਭਾਈਚਾਰੇ ਦੇ ਹਿੱਤਾਂ 'ਚ ਆਪਣੀ ਡਿਊਟੀ ਨਿਭਾਉਣਗੇ, ਉੱਥੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ |