ਲਾਡੋਵਾਲ, 5 ਮਈ (ਬਲਬੀਰ ਸਿੰਘ ਰਾਣਾ)-ਆਜ਼ਾਦ ਕਿਸਾਨ ਮੋਰਚਾ ਪੰਜਾਬ, ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ, ਪੰਜਾਬ ਫੋਰਮ ਜਿਸ 'ਚ ਪੰਜਾਬ ਦੀਆਂ 15 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਸ਼ਾਮਿਲ ਹਨ, ਦੇ ਵਫ਼ਦ ਨੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ, ਕੌਮੀ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਹੋਰ ਆਗੂਆਂ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ ਤੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਯੋਗ ਅਤੇ ਹੱਕੀ ਮੰਗਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ¢ ਉਕਤ ਆਗੂਆਂ ਨੇ ਦੱਸਿਆ ਕਿ ਮੰਗ ਪੱਤਰ ਵਿਚ ਹੜ੍ਹ ਪੀੜਤਾਂ ਨੂੰ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕਰਨ, ਨੁਕਸਾਨੀਆਂ ਗਈਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਦੇਣ, ਖਸਖਸ (ਪੋਪੀ) ਦੀ ਖੇਤੀ ਕਾਨੂੰਨੀ ਤÏਰ 'ਤੇ ਸ਼ੁਰੂ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਮੱਕੀ, ਆਲੂ, ਮਟਰ, ਮੂੰਗੀ ਅਤੇ ਕਪਾਹ ਸਮੇਤ ਹੋਰ ਫ਼ਸਲਾਂ 'ਤੇ ਵੀ ਐਮ.ਐਸ.ਪੀ. ਦੀ ਗਾਰੰਟੀ ਕਾਨੂੰਨ ਬਣਾਇਆ ਜਾਵੇ, ਤੋਂ ਇਲਾਵਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਬੀ.ਬੀ.ਐਮ.ਬੀ. ਵਿਚ ਪੰਜਾਬ ਦੀ ਭਾਗੀਦਾਰੀ ਬਹਾਲ ਕਰਨ, ਸਤਲੁਜ ਅਤੇ ਹੋਰ ਦਰਿਆਵਾਂ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਫ਼ੈਕਟਰੀਆਂ ਖ਼ਿਲਾਫ਼ ਕਾਰਵਾਈ ਕਰਨ, ਪਰਾਲੀ ਸਬੰਧੀ ਦਰਜ ਪਰਚੇ ਰੱਦ ਕਰਨ ਅਤੇ ਆਬਾਦਕਾਰ ਕਿਸਾਨਾਂ ਦੀਆਂ ਕੱਚੀਆਂ ਪੈਲ਼ੀਆਂ ਪੱਕੀਆਂ ਕਰਨ ਦੀ ਮੰਗ ਵੀ ਰਾਜਪਾਲ, ਪੰਜਾਬ ਕੋਲ ਉਠਾਈ ਗਈ¢ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਰਾਜਪਾਲ, ਪੰਜਾਬ ਨੇ ਬੜੀ ਗ਼ੌਰ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਜਲਦ ਹੱਲ ਕਰਨ ਲਈ ਯੋਗ ਕਦਮ ਚੁੱਕੇ ਜਾਣ ਬਾਰੇ ਕਿਹਾ | ਇਸ ਮÏਕੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅਤੇ ਆਜ਼ਾਦ ਕਿਸਾਨ ਮੋਰਚਾ, ਪੰਜਾਬ ਦੇ ਆਗੂਆਂ ਵਿਚ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਭਾਕਿਉ ਤੋਤੇਵਾਲ ਪੰਜਾਬ, ਜਥੇਦਾਰ ਤਰਨਜੀਤ ਸਿੰਘ ਨਿਮਾਣਾ ਕÏਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ, ਸਤਨਾਮ ਸਿੰਘ ਹਰੀਕੇ ਸੂਬਾ ਪ੍ਰਧਾਨ ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਮਝੈਲ, ਜਸਬੀਰ ਸਿੰਘ ਆਹਲੂਵਾਲੀਆ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਪਰਮਜੀਤ ਸਿੰਘ ਜੱਬੋਵਾਲ ਪੰਜਾਬ ਕਿਸਾਨ ਯੂਨੀਅਨ ਬਾਗ਼ੀ, ਨਛੱਤਰ ਸਿੰਘ ਸ਼ੇਰੇ ਪੰਜਾਬ ਕਿਸਾਨ-ਮਜ਼ਦੂਰ ਮੋਰਚਾ ਪੰਜਾਬ, ਸਾਰਜ ਸਿੰਘ ਭਾਕਿਊ ਬੰਬ, ਭੁਪਿੰਦਰ ਸਿੰਘ ਕੋਟ ਦੁੱਨਾਂ ਭਾਕਿਊ ਏਕਤਾ ਮਾਲਵਾ, ਰਣਜੀਤ ਸਿੰਘ ਚੱਕ ਤਾਰੇਵਾਲਾ ਭਾਕਿਊ ਤੋਤੇਵਾਲ, ਸੇਵਾ ਸਿੰਘ ਚੰਡੀਗੜ੍ਹ ਜ਼ਿਲ੍ਹਾ ਪ੍ਰਧਾਨ ਮੋਹਾਲੀ ਅਤੇ ਸੁਰਿੰਦਰ ਸਿੰਘ ਹੜ੍ਹ ਪੀੜਤ ਸੰਘਰਸ਼ ਕਮੇਟੀ ਆਦਿ ਮÏਜੂਦ ਸਨ |