12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/>

Ad Position 21
No active advertisement
ਅਜੀਤ ਡੈਸਕ 06-05-2026
(ਸਫਾ 6 ਦੀ ਬਾਕੀ)
ਵਿਚ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਸੌਰਵ ਗੁਪਤਾ ਵਜੋਂ ਹੋਈ ਹੈ | ਨੌਵੇਂ ਮਾਮਲੇ ਵਿਚ ਥਾਣਾ ਲਾਡੋਵਾਲ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਦਲਬੀਰ ਸਿੰਘ ਨੇ ਦੱਸਿਆ ਕਿ ਉਹ ਗੁਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੈਗਾ ਫੂਡ ਸਾਈਡ ਤੋਂ ਹੁੰਦੇ ਹੋਏ ਰਜਾਪੁਰ ਸਾਈਡ ਨੂੰ ਜਾ ਰਹੇ ਸੀ ਤਾਂ ਟੀ-ਪੁਆਇੰਟ ਤੋਂ ਥੋੜਾ ਪਿੱਛੇ ਸੀਡ ਫਾਰਮ ਪਿੰਡ ਛੋਅਲੇ ਨੇੜੇ ਸਤਲੁਜ ਦਰਿਆ ਪਾਸ ਇਕ ਸ਼ੱਕੀ ਵਿਅਕਤੀ ਖੜਾ ਦਿਖਾਈ ਦਿੱਤੀ, ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਚੈਕ ਕੀਤਾ ਤਾਂ ਉਸਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਸ਼ੁਭਮ ਕੁਮਾਰ ਵਜੋਂ ਹੋਈ ਹੈ | ਦੱਸਵੇਂ ਮਾਮਲੇ ਵਿਚ ਥਾਣਾ ਹੈਬੋਵਾਲ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸੁਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸਾਹਮਣੇ ਤੋਂ ਇਕ ਸ਼ੱਕੀ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸਨੂੰ ਰੋਕ ਕੇ ਚੈਕ ਕੀਤਾ ਤਾਂ ਉਸਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ | ਮੁਲਜ਼ਮ ਦੀ ਸ਼ਨਾਖ਼ਤ ਅਨਿਲ ਵਜੋਂ ਹੋਈ ਹੈ | 11ਵੇਂ ਮਾਮਲੇ ਵਿਚ ਥਾਣਾ ਮਾਡਲ ਟਾਊਨ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਦੌਰਾਨੇ ਰੇਡ ਮਨੋਹਰ ਨਗਰ ਨੇੜੇ ਫਾਟਕ ਲਾਗੇ ਬਣੀ ਪਾਰਕ ਵਿਚ ਬੈਠੇ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਮੁਲਜ਼ਮ ਦੀ ਸ਼ਨਾਖ਼ਤ ਅਰੁਣ ਵਜੋਂ ਹੋਈ ਹੈ | 12ਵੇਂ ਮਾਮਲੇ ਵਿਚ ਥਾਣਾ ਜਮਾਲਪੁਰ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਦੌਰਾਨੇ ਰੇਡ ਬਾਬਾ ਬਾਲਕ ਨਾਥ ਮੰਦਿਰ ਨੇੜੇ ਗਨਪਤੀ ਵਿਹਾਰ ਜਮਾਲਪੁਰ 'ਚ ਖੜੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਮੁਲਜ਼ਮ ਦੀ ਸ਼ਨਾਖ਼ਤ ਸ਼ਰਨਜੀਤ ਸਿੰਘ ਉਰਫ਼ ਮੈਨੂੰ ਵਜੋਂ ਹੋਈ ਹੈ | 13ਵੇਂ ਮਾਮਲੇ ਵਿਚ ਥਾਣਾ ਜਮਾਲਪੁਰ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸਤਵੀਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸਾਹਮਣੇ ਦੀ ਤਰਫ਼ੋ ਇਕ ਸ਼ੱਕੀ ਲੜਕਾ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਪੁਨੀਤ ਕੁਮਾਰ ਵਜੋਂ ਹੋਈ ਹੈ | 14ਵੇਂ ਮਾਮਲੇ ਵਿਚ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਹੌਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਗੁਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਟੀ-ਪੁਆਇੰਟ ਗਾਹੀ ਭੈਣੀ ਦੇ ਸਾਹਮਣੇ ਸ਼ਮਸ਼ਾਨਘਾਟ ਪਿੰਡ ਗੁੱਜਰਵਾਲ ਪੁੱਜੇ ਤਾਂ ਇਕ ਸ਼ੱਕੀ ਲੜਕਾ ਨਸ਼ਾ ਕਰਦਾ ਦਿਖਾਈ ਦਿੱਤਾ, ਜਿਸਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਅਜੈ ਵਜੋਂ ਹੋਈ ਹੈ | 15ਵੇਂ ਮਾਮਲੇ ਵਿਚ ਥਾਣਾ ਡਵੀਜਨ ਨੰਬਰ 7 ਵਿਖੇ ਤਾਇਨਾਤ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਦੌਰਾਨੇ ਰੇਡ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 15 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਮੁਲਜ਼ਮਾਂ ਦੀ ਸ਼ਨਾਖ਼ਤ ਸਾਹਿਲ ਕੁਮਾਰ ਉਰਫ਼ ਜੋਤੀ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਜੋਂ ਹੋਈ ਹੈ | 16ਵੇਂ ਮਾਮਲੇ ਵਿਚ ਥਾਣਾ ਡਵੀਜਨ ਨੰਬਰ 7 ਵਿਖੇ ਤਾਇਨਾਤ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਦੌਰਾਨੇ ਰੇਡ ਕੇਂਦਰੀ ਜੇਲ੍ਹ ਦੇ ਸਾਹਮਣੇ ਖਾਲੀ ਪਲਾਟ ਵਿਚ ਖੜੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 4.5 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਮਨੀਸ਼ ਵਜੋਂ ਹੋਈ ਹੈ | 17ਵੇਂ ਮਾਮਲੇ ਵਿਚ ਥਾਣਾ ਟਿੱਬਾ ਵਿਖੇ ਤਾਇਨਾਤ ਐਸ.ਆਈ. ਜਸਕਿਰਨ ਕੌਰ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਖਾਲੀ ਪਲਾਟ ਵਿਚ ਇਕ ਸ਼ੱਕੀ ਵਿਅਕਤੀ ਬੈਠਾ ਦਿਖਾਈ ਦਿੱਤਾ, ਜਿਸਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਮੁਲਜ਼ਮ ਦੀ ਸ਼ਨਾਖ਼ਤ ਰਕੇਸ਼ ਕੁਮਾਰ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਗੁਰੂ ਨਾਨਕ ਭਵਨ 'ਚ ਕਾਂਗਰਸ ਦੇ ਓ.ਬੀ.ਸੀ./ ਬੀ.ਸੀ.ਅਤੇ ਐਸ.ਸੀ. ਵਿੰਗ ਨੇ ਸਮਾਗਮ ਕਰਵਾਇਆ <br/>
Ad Position 24