ਲੁਧਿਆਣਾ, 5 ਮਈ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 7 ਮਈ ਦਿਨ ਵੀਰਵਾਰ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸ਼ਾਮ 6.30 ਵਜੇ ਤੋਂ ਰਾਤ 10.30 ਵਜੇ ਤੱਕ ਹੋਣਗੇ, ਜਿਸ ਵਿਚ ਭਾਈ ਤਰਨਜੀਤ ਸਿੰਘ ਰੱਬੀ, ਭਾਈ ਭਗਵਾਨ ਸਿੰਘ ਜੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਅੰਮਿ੍ਤ ਕੀਰਤਨ ਸੇਵਾ ਕੀਰਤਨੀ ਜਥਾ, ਮਾਤਾ ਵਿਪਨਪ੍ਰੀਤ ਕੌਰ ਜੀ ਬਾਬਾ ਕੁੰਦਨ ਸਿੰਘ ਭਲਾਈ ਕੇਂਦਰ ਅੰਮਿ੍ਤਸਰ ਵਾਲੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਕੇ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ |