12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮਹਾਂਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਵਿਦਿਆਰਥੀ ਨਾਲ ਬੇਰਹਿਮੀ ਨਾਲ ਕੁੱਟਮਾਰ ਦਾ ਦੋਸ਼ <br/>

Ad Position 21
No active advertisement
ਅਜੀਤ ਡੈਸਕ 06-05-2026
ਲੁਧਿਆਣਾ, 5 ਮਈ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਬ੍ਰਹਮਪੁਰੀ 'ਚ ਇਕ ਚੌਥੀ ਜਮਾਤ ਦੇ ਵਿਦਿਆਰਥੀ ਨਾਲ ਅਧਿਆਪਕ ਵਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਦੇ ਬਾਅਦ ਬੱਚੇ ਦੇ ਮਾਪਿਆਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ, ਪਰ ਹੁਣ ਤੱਕ ਕੋਈ ਵੱਡੀ ਕਾਰਵਾਈ ਨਹੀਂ ਹੋਈ | ਪ੍ਰਭਾਵਿਤ ਵਿਦਿਆਰਥੀ ਲਵ ਚੰਦੇਲਾ ਦੀ ਮਾਤਾ ਪ੍ਰੀਤੀ ਨੇ ਦੱਸਿਆ ਕਿ ਉਸ ਦਾ ਬੱਚਾ ਸਕੂਲ ਵਿਚ ਚੌਥੀ ਜਮਾਤ 'ਚ ਪੜ੍ਹਦਾ ਹੈ | ਉਨ੍ਹਾਂ ਦੇ ਮੁਤਾਬਿਕ ਬੱਚੇ ਵਲੋਂ ਕੀਤੀ ਇਕ ਛੋਟੀ ਜਿਹੀ ਸ਼ਰਾਰਤ ਨੰੂ ਲੈ ਕੇ ਅਧਿਆਪਕ ਨੇ ਉਸ ਨੂੰ ਬੇਰਹਿਮੀ ਨਾਲ ਕੁੱਟਿਆ, ਜਿਸ ਕਾਰਨ ਬੱਚੇ ਦੇ ਸਰੀਰ 'ਤੇ ਕੁੱਟ ਦੇ ਨਿਸ਼ਾਨ ਪੈ ਗਏ | ਮਾਪਿਆਂ ਦਾ ਕਹਿਣਾ ਹੈ ਕਿ ਜਦ ਉਹ ਸਕੂਲ 'ਚ ਅਧਿਆਪਕ ਨਾਲ ਗੱਲ ਕਰਨ ਗਏ ਤਾਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਜਾਤੀ ਸੂਚਕ ਸ਼ਬਦ ਵੀ ਵਰਤੇ ਗਏ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੰੂ ਲੈ ਕੇ ਉਨ੍ਹਾਂ ਵਲੋਂ ਪੁਲਿਸ ਨੰੂ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ, ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ | ਉਧਰ ਸਕੂਲ ਦੀ ਅਧਿਆਪਕਾਂ ਰਿੰਕੂ ਰਾਣੀ ਨੇ ਆਪਣੇ ਉਤੇ ਲੱਗੇ ਦੋਸ਼ਾਂ ਨੰੂ ਨਕਾਰਦੇ ਹੋਏ ਕਿਹਾ ਕਿ ਬੱਚੇ ਵਲੋਂ ਸਕੂਲ ਵਿਚ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਭਾਸ਼ਾ ਵਰਤੀ ਗਈ ਸੀ, ਜਿਸ ਕਾਰਨ ਉਸ ਨੇ ਸਿਰਫ਼ ਉਸ ਨੰੂ ਡਾਂਟਿਆ ਸੀ | ਉਨ੍ਹਾਂ ਕਿਹਾ ਕਿ ਮਾਪਿਆਂ ਵਲੋਂ ਲਗਾਏ ਗਏ ਕੁੱਟਮਾਰ ਦੇ ਦੋਸ਼ ਬੇਬੁਨਿਆਦ ਹਨ |

Ad Position 22
No active advertisement
ਪਿਛਲੀ ਖ਼ਬਰ ਡਾ. ਸ਼ੀਤਲ ਥਾਪਰ ਨੇ ਪੀ.ਏ.ਯੂ. ਦੇ ਖੇਤੀ ਪੱਤਰਕਾਰੀ, ਭਾਸ਼ਾਵਾਂ ਅਤੇ ਸਭਿਆਚਾਰ ਵਿਭਾਗ ਦੇ ਮੁਖੀ ਦਾ ਕਾਰਜਭਾਰ ਸੰਭਾਲਿਆ... ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਭਲਕੇ
Ad Position 24