ਲੁਧਿਆਣਾ, 5 ਮਈ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਵਲੋਂ ਹਾਲ ਹੀ ਵਿਚ ਹੋਈਆਂ ਵਿਧਾਨਸਭਾ ਚੋਣਾਂ ਵਿਚ ਤਿੰਨ ਰਾਜਾਂ ਵਿਚ ਪੱਛਮੀ ਬੰਗਾਲ, ਆਸਾਮ ਅਤੇ ਪੁਡੂਚੇਰੀ ਵਿਚ ਹਾਸਲ ਕੀਤੀ ਵੱਡੀ ਜਿੱਤ 'ਤੇ ਭਾਜਪਾ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਪੰਜਾਬ ਸੀਨੀਅਰ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਮਜ਼ਬੂਤ ਅਗਵਾਈ ਦਾ ਨਤੀਜਾ ਹੈ | ਟਿੱਕਾ ਨੇ ਕਿਹਾ ਕਿ ਭਾਜਪਾ ਨੇ ਇਨ੍ਹਾਂ ਰਾਜਾਂ ਵਿਚ ਪੂਰਨ ਬਹੁਮਤ ਨਾਲ ਸਰਕਾਰ ਬਣਾ ਕੇ ਆਪਣੀ ਮਜ਼ਬੂਤ ਪਕੜ ਸਾਬਤ ਕੀਤੀ ਹੈ | ਖ਼ਾਸ ਤੌਰ 'ਤੇ ਪੱਛਮੀ ਬੰਗਾਲ ਵਿਚ ਮਿਲੀ ਕਾਮਯਾਬੀ ਨੰੂ ਇਤਿਹਾਸਕ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀਆਂ ਨੀਤੀਆਂ ਅਤੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ | ਅਮਰਜੀਤ ਸਿੰਘ ਟਿੱਕਾ ਨੇ ਦਾਅਵਾ ਕੀਤਾ ਕਿ 2027 ਵਿਚ ਭਾਜਪਾ ਪੰਜਾਬ ਵਿਚ ਵੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ |