18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕਰਿਆਨਾ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਚੋਰੀ

Ad Position 21
No active advertisement
ਅਜੀਤ ਡੈਸਕ 07-05-2026
ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿੰਗਾਰ ਸਿਨੇਮਾ ਸੜਕ 'ਤੇ ਸਥਿਤ ਚੋਰ ਇੱਕ ਕਰਿਆਨਾ ਦੁਕਾਨ ਦੇ ਤਾਲੇ ਤੋੜ ਕੇ 1 ਲੱਖ 64 ਹਜ਼ਾਰ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਚੋਰ ਚੋਪੜਾ ਕਰਿਆਨਾ ਸਟੋਰ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਅਤੇ ਉੱਥੇ ਪਈ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਚੋਰੀ ਦੀ ਇਹ ਘਟਨਾ ਉੱਥੇ ਲੱਗੇ ਸੀ.ਸੀ.ਟੀ. ਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਆਧਾਰ 'ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ | ਘਟਨਾ ਦਾ ਪਤਾ ਅੱਜ ਸਵੇਰੇ ਉਸ ਵਕਤ ਲੱਗਿਆ ਜਦੋਂ ਮਾਲਕ ਦੁਕਾਨ 'ਤੇ ਆਇਆ ਤਾਂ ਉਸ ਦੇਖਿਆ ਕਿ ਸ਼ਟਰ ਟੁੱਟਾ ਹੋਇਆ ਹੈ ਅਤੇ ਨਗਦੀ ਚੋਰੀ ਹੋ ਚੁੱਕੀ ਹੈ | ਜਿਸ ਤੇ ਉਸਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਨਹੀਂ ਕੀਤਾ ਗਿਆ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਮਰਦਮਸ਼ੁਮਾਰੀ 2027 ਲਈ ਘਰਾਂ ਦੀ ਸੂਚੀ ਤਿਆਰ <br/> ਅਗਲੀ ਖ਼ਬਰ ਹਲਕਾ ਸਾਹਨੇਵਾਲ ਦੇ 25 ਪਿੰਡਾਂ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਡੀ.ਸੀ ਨੂੰ ਦਿ...
Ad Position 24