18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਲਈ ਜਥੇਦਾਰ ਗਾਬੜੀਆ ਵਲੋਂ ਅਕਾਲੀ ਆਗੂਆਂ ਨਾਲ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 07-05-2026
ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਅਕਾਲੀ ਦਲ ਵਲੋਂ 10 ਮਈ ਨੂੰ ਅਰੋੜਾ ਪੈਲੇਸ ਨੇੜੇ ਸਥਿਤ ਦਾਣਾ ਮੰਡੀ ਵਿਚ ਕੀਤੇ ਜਾ ਰਹੇ ਸਮਾਗਮ ਸਬੰਧੀ ਮੁੱਖ ਪ੍ਰਬੰਧਕ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਵਲੋਂ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਭਾਰੀ ਗਿਣਤੀ ਵਿਚ ਵਰਕਰਾਂ ਤੇ ਆਗੂਆਂ ਨੇ ਮੀਟਿੰਗ ਵਿਚ ਹਿੱਸਾ ਲਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਾਬੜੀਆ ਨੇ ਕਿਹਾ ਕਿ ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਰਕਰਾਂ ਤੇ ਆਗੂਆਂ ਤੋਂ ਇਲਾਵਾ ਆਮ ਲੋਕਾਂ ਵਿਚ ਵੀ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਰਿਕਾਰਡ ਤੋੜ ਇਕੱਠ ਕੀਤਾ ਜਾਵੇਗਾ | ਮੀਟਿੰਗ 'ਚ ਬੋਲਦਿਆਂ ਬਾਬਾ ਅਜੀਤ ਸਿੰਘ ਨੇ ਕਿਹਾ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸ ਮੌਕੇ ਰਛਪਾਲ ਸਿੰਘ ਫੌਜੀ, ਜਗਜੀਤ ਸਿੰਘ ਜੱਗਾ, ਪ੍ਰੀਤਮ ਸਿੰਘ ਅਰਨੇਜਾ, ਧਰਮ ਸਿੰਘ ਬਾਜਵਾ, ਜਸਦੀਪ ਸਿੰਘ ਕਾਉਂਕੇ, ਸਿਮਰਜੀਤ ਸਿੰਘ, ਦਲਬੀਰ ਸਿੰਘ, ਐਡਵੋਕੇਟ ਪਰਮਦੀਪ ਸਿੰਘ ਪੱਪੂ ਗੁੱਜਰ, ਮਨਜੀਤ ਸਿੰਘ ਜੋਲੀ, ਨਰੇਸ਼ ਧੀਂਗਾਨ, ਸਰਬਜੀਤ ਸਿੰਘ ਸ਼ੰਟੀ, ਮੋਹਿਤ ਘਾਰੂ, ਵਰੁਣ ਕੁਮਾਰ, ਸੁਭਾਸ਼ ਸੋਧੀ, ਜਸਪ੍ਰੀਤ ਸਿੰਘ, ਦਲਵਿੰਦਰ ਸਿੰਘ ਘੁੰਮਣ, ਕਰਮ ਵੀਰ ਸਿੰਘ ਮੱਕੜ, ਜਸਵੀਰ ਸਿੰਘ ਨਰੂਲਾ, ਤਰਲੋਚਨ ਸਿੰਘ ਮਨੋਚਾ, ਹਰਿੰਦਰ ਸਿੰਘ ਲਾਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਮਾਰਤੀ ਉਲੰਘਣਾਵਾਂ 'ਤੇ ਹੁਣ ਆਨ-ਦ-ਸਪਾਟ ਆਨਲਾਈਨ ਚਲਾਨ ਹੋਣਗੇ ਜਾਰੀ <br/> ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਦੁੱਧ ਦੀ ਵਿਸ਼ੇਸ਼ ਜਾਂਚ ਦੌਰਾਨ 12 ਨਮੂਨੇ ਭਰੇ <br/>
Ad Position 24