18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੌਨਸੂਨ ਦੀਆਂ ਤਿਆਰੀਆਂ ਨੰੂ ਲੈ ਕੇ ਮੇਅਰ, ਨਗਰ ਨਿਗਮ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-05-2026

ਲੁਧਿਆਣਾ, 6 ਮਈ (ਭੁਪਿੰਦਰ ਸਿੰਘ ਬੈਂਸ)-ਮੌਨਸੂਨ ਦੇ ਮੌਸਮ ਦੌਰਾਨ ਪਾਣੀ ਭਰਨ ਤੋਂ ਰੋਕਣ ਲਈ ਪਹਿਲਾਂ ਤੋਂ ਯਤਨ ਕਰਦੇ ਹੋਏ, ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਏ ਦਫ਼ਤਰ ਵਿਖੇ ਇਕ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਕਰਨ ਦੇ ਨਿਰਦੇਸ਼ ਦਿੱਤੇ | ਨਗਰ ਨਿਗਮ ਅਧਿਕਾਰੀਆਂ ਦੇ ਅਨੁਸਾਰ ਸ਼ਹਿਰ ਵਿਚ 142 ਨੀਵੇਂ ਇਲਾਕਿਆਂ ਦੀ ਪਛਾਣ ਕੀਤੀ ਗਈ ਹੈ ਅਤੇ ਸਾਬੰਧਤ ਇਲਾਕਿਆਂ ਵਿਚ ਮਸ਼ੀਨਰੀ/ਸਟਾਫ਼ ਦੀ ਤਾਇਨਾਤੀ, ਰੋਡ ਜਾਲੀਆਂ /ਸੀਵਰਾਂ ਆਦਿ ਦੀ ਸਫਾਈ ਸਮੇਤ ਜ਼ਰੂਰੀ ਕਦਮ ਪਹਿਲਾਂ ਹੀ ਚੁੱਕੇ ਜਾ ਰਹੇ ਹਨ | ਸ਼ਹਿਰ ਭਰ ਵਿਚ ਸੀਵਰ ਲਾਈਨਾਂ ਦੀ ਸਫਾਈ ਦਾ ਕੰਮ ਵੀ ਵੱਡੇ ਪੱਧਰ 'ਤੇ ਚੱਲ ਰਿਹਾ ਹੈ | ਓ.ਐਂਡ.ਐਮ.ਸੈੱਲ ਦੇ ਸੰਬੰਧਤ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ 'ਚ ਸਾਰੀਆਂ ਰੋਡ ਜਾਲੀਆਂ ਦੀ ਸਫਾਈ ਅਤੇ ਮੈਨਹੋਲਾਂ ਨੂੰ ਢੱਕਣ ਦੀ ਪੁਸ਼ਟੀ ਕਰਨ ਵਾਲੇ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਸ਼ਹਿਰ ਦੇ ਸਾਰੇ ਡਿਸਪੋਜ਼ਲ ਪੁਆਇੰਟਾਂ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਪੁਆਇੰਟਾਂ 'ਤੇ ਜਨਰੇਟਰ ਸੈੱਟ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਸੰਯੁਕਤ ਕਮਿਸ਼ਨਰ ਹਰਵੀਰ ਕੌਰ, ਸੰਯੁਕਤ ਕਮਿਸ਼ਨਰ ਤਪਨ ਭਨੋਟ, ਜ਼ੋਨਲ ਕਮਿਸ਼ਨਰ ਨੀਰਜ ਜੈਨ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ, ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਨਿਗਰਾਨ ਇੰਜੀਨੀਅਰ ਹਰਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਬਲਰਾਜ ਸਿੰਘ, ਸੀ.ਐਸ.ਓ ਅਸ਼ਵਨੀ ਸਹੋਤਾ ਸਮੇਤ ਹੋਰ ਅਧਿਕਾਰੀ ਮੀਟਿੰਗ ਵਿਚ ਮੌਜੂਦ ਸਨ | ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਦੱਸਿਆ ਕਿ ਨਗਰ ਨਿਗਮ ਦਾ ਹੜ੍ਹ ਕੰਟਰੋਲ ਰੂਮ 15 ਜੂਨ ਤੋਂ ਦਰੇਸੀ ਸਬ-ਜ਼ੋਨ ਦਫ਼ਤਰ ਵਿਖੇ ਕਾਰਜਸ਼ੀਲ ਹੋ ਜਾਵੇਗਾ | ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਨਿਯਮਤ ਤੌਰ 'ਤੇ ਫੌਗਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਸਨੀਕਾਂ ਨੂੰ ਖਾਸ ਕਰਕੇ ਮੌਨਸੂਨ ਦੇ ਮੌਸਮ ਦੌਰਾਨ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ | ਅਧਿਕਾਰੀਆਂ ਨੂੰ ਸ਼ਹਿਰ ਭਰ ਵਿਚ ਅਸੁਰੱਖਿਅਤ ਇਮਾਰਤਾਂ ਦਾ ਸਰਵੇਖਣ ਕਰਨ ਅਤੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਮਾਰਤਾਂ ਨੂੰ ਖਾਲੀ ਕਰਵਾਉਣ/ਢਾਹੁਣ ਲਈ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ |
ਸਿੰਚਾਈ ਵਿਭਾਗ ਨੂੰ ਸ਼ਹਿਰ ਦੀਆਂ ਹੱਦਾਂ ਤੋਂ ਬਾਹਰ ਬੁੱਢੇ ਦਰਿਆ ਦੀ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼
ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮੀਟਿੰਗ ਵਿਚ ਮੌਜੂਦ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ਹਿਰ ਦੀਆਂ ਹੱਦਾਂ ਤੋਂ ਬਾਹਰ ਬੁੱਢੇ ਦਰਿਆ ਦੀ ਸਫ਼ਾਈ ਯਕੀਨੀ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਧਮਾਕਿਆਂ 'ਤੇ ਭਗਵੰਤ ਮਾਨ ਦੇ ਬਿਆਨ ਬੇਬੁਨਿਆਦ ਦੇ ਭਟਕਾਉਣ ਵਾਲਾ- ਪੁਸ਼ਪਿੰਦਰ ਸਿੰਗਲ ਅਗਲੀ ਖ਼ਬਰ ਮਹਾਂਨਗਰ 'ਚ ਸਟੈਟਿਕ ਕੰਪੈਕਟਰਾਂ ਦੇ ਬਾਹਰ ਲੱਗੇ ਕੂੜੇ ਦੇ ਢੇਰ <br/>
Ad Position 24