ਲੁਧਿਆਣਾ, 6 ਮਈ (ਭੁਪਿੰਦਰ ਸਿੰਘ ਬੈਂਸ)-ਜਲੰਧਰ ਅਤੇ ਅੰਮਿ੍ਤਸਰ ਵਿਚ ਬੀਤੀ ਰਾਤ ਹੋਏ ਧਮਾਕਿਆਂ ਨੰੂ ਲੈਕੇ ਪੰਜਾਬ ਦੀ ਸਿਆਸਤ ਵਿਚ ਤਣਾਅ ਬਣਿਆ ਹੋਇਆ ਹੈ | ਇਸ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ ਦੇ ਲਗਾਏ ਦੋਸ਼ਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਭਾਜਪਾ ਆਗੂ ਪੁਸ਼ਪਿੰਦਰ ਸਿੰਗਲ ਨੇ ਕਿਹਾ ਕਿ ਇਹ ਬਿਆਨ ਪੂਰੀ ਤਰ੍ਹਾਂ ਬੇਬੁਨਿਆਦ ਹਨ ਅਤੇ ਲੋਕਾਂ ਨੰੂ ਗੁਮਰਾਹ ਕਰਨ ਦੀ ਕੋਸ਼ਿਸ਼ ਹੈ | ਸਿੰਗਲ ਨੇ ਕਿਹਾ ਕਿ ਸਰਕਾਰ ਆਪਣੀ ਨਾਕਾਮ ਕਾਨੰੂਨ ਵਿਵਸਥਾ ਤੋਂ ਧਿਆਨ ਹਟਾਉਣ ਲਈ ਅਜਿਹੇ ਦੋਸ਼ ਲਗਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ 'ਚ ਕਾਨੰੂਨ ਵਿਵਸਥਾ ਦੀ ਸਥਿਤੀ ਲਗਾਤਾਰ ਖ਼ਰਾਬ ਹੋ ਰਹੀ ਹੈ, ਪਰ ਸਰਕਾਰ ਇਸ ਨੰੂ ਸੁਧਾਰਨ ਦੀ ਬਜਾਏ ਰਾਜਨੀਤੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ 'ਚ ਬਿਨਾਂ ਸਬੂਤ ਦੋਸ਼ ਲਗਾਉਣਾ ਠੀਕ ਨਹੀਂ ਅਤੇ ਸਰਕਾਰ ਨੰੂ ਚਾਹੀਦਾ ਹੈ ਕਿ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ 'ਤੇ ਕਾਰਵਾਈ ਕਰੇ, ਨਾ ਕਿ ਸਿਆਸੀ ਲਾਭ ਲਈ ਮਾਹੌਲ ਖ਼ਰਾਬ ਕਰੇ |