18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਾਤਾ ਸਾਹਿਬ ਕੌਰ ਜੀ ਦੀ ਯਾਦ 'ਚ 'ਗੁਰਮੁਖਿ ਸਖੀ ਸਹੇਲੀਆਂ' ਦੇ ਤਹਿਤ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 07-05-2026
ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਿੱਖ ਪੰਥ ਦੀਆਂ ਮਹਾਨ ਅਤੇ ਸਤਿਕਾਰਿਤ ਬੀਬੀਆਂ ਦੇ ਜੀਵਨ ਬਾਰੇ 'ਗੁਰਮੁਖਿ ਸਖੀ ਸਹੇਲੀਆਂ' ਬਾਰੇ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਦੀਆਂ ਇਸਤਰੀ ਸਤਿਸੰਗ ਸਭਾਵਾਂ ਅਤੇ ਸੰਤ ਬਾਬਾ ਅਮੀਰ ਸਿੰਘ ਅਤੇ ਮਾਤਾ ਵਿਪਨਪ੍ਰੀਤ ਕੌਰ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਗਏ ਸਿੱਖ ਪੰਥ ਦੀ ਮਾਤਾ ਸਾਹਿਬ ਕੌਰ ਜੀ ਦੀ ਯਾਦ ਵਿਚ ਕਰਵਾਏ ਕਥਾ ਅਤੇ ਕੀਰਤਨ ਸਮਾਗਮਾਂ ਵਿਚ ਸ਼ਹਿਰ ਦੀਆਂ ਸਾਰੀਆਂ ਇਸਤਰੀ ਸਤਿਸੰਗ ਸਭਾਵਾਂ ਨੇ ਹਿੱਸਾ ਲਿਆ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ, ਗੁਰੂ ਰਾਮਦਾਸ ਸੇਵਾ ਸੁਸਾਇਟੀ, ਗੁਰਦਆਰਾ ਬਾਬਾ ਦੀਪ ਸਿੰਘ ਫਲਾਵਰ ਇਨਕਲੇਵ, ਗੁਰਦੁਆਰਾ ਸ੍ਰੀ ਸਿੰਘ ਸਾਹਿਬ ਚੌਪਈ ਸਾਹਿਬ ਮਾਡਲ ਟਾਊਨ ਦਾ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਉਥੇ ਨਾਲ ਹੀ ਪੰਥ ਦੇ ਮਹਾਨ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਮਾਤਾ ਸਾਹਿਬ ਕੌਰ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ 'ਚ ਬੀਬੀ ਦਵਿੰਦਰ ਕੌਰ, ਮਨਜੀਤ ਕੌਰ ਬੱਬੂ ਭੈਣਜੀ, ਕੁਲਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਸਿਮਰਨਜੀਤ, ਅਮਿ੍ਤਪਾਲ ਕੌਰ, ਜਸਵਿੰਦਰ ਕੌਰ ਸੋਢੀ, ਨਿਰਮਲ ਕੌਰ ਪਾਇਲ, ਜਸਵਿੰਦਰ ਕੌਰ ਪਾਇਲ, ਬੀਬੀ ਜਸਵੀਰ ਕੋਰ, ਰਵਿੰਦਰ ਕੌਰ ਰਹੇਜਾ, ਰਜਨੀਇੰਦਰ ਕੌਰ, ਪਰਮਿੰਦਰ ਕੌਰ, ਜਸਲੀਨ ਕੌਰ, ਕਰਮਜੀਤ ਕੌਰ ਪ੍ਰੀਤ ਭੈਣਜੀ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਰਾਣਾ ਹਸਪਤਾਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24