18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 07-05-2026
ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਦÏਰਾਨ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਇਕਬਾਲ ਸਿੰਘ ਨੇ ਕਿਹਾ ਕਿ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਉਨ੍ਹਾਂ ਬਹਾਦਰ ਸਿੱਖ ਯੋਧਿਆਂ ਵਿਚੋਂ ਇਕ ਸਨ, ਜਿਨ੍ਹਾਂ ਨੇ ਮੁਗ਼ਲਾਂ ਅਤੇ ਵਿਦੇਸ਼ੀ ਧਾੜਵੀਆਂ ਨਾਲ ਖ਼ੂਨੀ ਸੰਘਰਸ਼ ਕਰਕੇ ਨਿਵੇਕਲਾ ਗÏਰਵਮਈ ਇਤਿਹਾਸ ਸਿਰਜਿਆ | ਸਮਾਗਮ ਅੰਦਰ ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਭੁਪਿੰਦਰ ਸਿੰਘ ਜੁਨੇਜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਐਨ.ਪੀ. ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤਰ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖ਼ੁਸ਼ਹਾਲ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ ¢

Ad Position 22
No active advertisement
ਪਿਛਲੀ ਖ਼ਬਰ ਰਾਘਵ ਮਲਿਕਪੁਰੀਆ ਸਮੇਤ ਕਈ ਲੋਕ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਜੀ ਦੀ ਯਾਦ 'ਚ 'ਗੁਰਮੁਖਿ ਸਖੀ ਸਹੇਲੀਆਂ' ਦੇ ਤਹਿਤ ਗੁਰਮਤਿ ਸਮਾਗਮ <br/>
Ad Position 24