24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਜਤਿੰਦਰ ਭੰਬੀ)–ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਵਲੋਂ ਭਲਕੇ 8 ਮਈ ਨੂੰ ਆਪਣੇ ਸਥਾਨਕ ਦਫ਼ਤਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕÏਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਜੋ ਉਪਰਾਲਾ ਕੀਤਾ ਹੋਇਆ ਹੈ, ਉਸ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਸਥਾਨਕ ਦਫ਼ਤਰ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਕ, ਲੁਧਿਆਣਾ ਵਿਖੇ ਭਲਕੇ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ, ਜਿੱਥੇ ਕੈਂਪ ਵਿਚ ਪੰਜਾਬ ਸੇਵਾ ਕੇਂਦਰ ਕੰਪਨੀ ਭਾਗ ਲੈ ਰਹੀ ਹੈ | ਡਿਪਟੀ ਡਾਇਰੈਕਟਰ ਨੇ ਦੱਸਿਆ ਪਲੇਸਮੈਂਟ ਕੈਂਪ ਵਿਚ ਸਿਰਫ਼ ਗਰੈਜੂਏਸ਼ਨ ਪਾਸ ਵਿਦਿਆਰਥੀ ਭਾਗ ਲੈ ਸਕਦੇ ਹਨ¢ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰਿਜਿਊਮ ਦੀਆਂ 2 ਨਕਲਾਂ ਲੈ ਕੇ ਆਉਣੀਆਂ ਲਾਜ਼ਮੀ ਹਨ¢ ਉਨ੍ਹਾਂ ਕਿਹਾ ਕਿ ਪ੍ਰਾਰਥੀਆਂ ਕੋਲ ਡਾਟਾ ਓਪਰੇਟਰ ਅਤੇ ਡੀ.ਐਸ.ਡੀ. ਆਪ੍ਰੇਟਰ ਦੀਆਂ ਅਸਾਮੀਆਂ ਲਈ ਇੰਟਰਵਿਊ ਦੇਣ ਦਾ ਇਹ ਸੁਨਹਿਰੀ ਮÏਕਾ ਹੈ | ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮÏਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ¢

Ad Position 22
No active advertisement
ਪਿਛਲੀ ਖ਼ਬਰ 3 ਰੋਜ਼ਾ ਮੁਫ਼ਤ ਐਕਿਊਪੰਕਚਰ ਅਤੇ ਹੋਮਿਉਪੈਥੀ ਮੈਡੀਕਲ ਕੈਂਪ ਅੱਜ ਤੋਂ ਸ਼ੁਰੂ <br/> ਅਗਲੀ ਖ਼ਬਰ ਸੂਬੇ ਦੀ 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ, ਲੋਕ ਚਾਹੁੰਦੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ-ਸਿੰੰਮਕ <br/>
Ad Position 24