25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜੱਸੋਵਾਲ ਨੂੰ ਹਲਕਾ ਬੱਧਨੀ ਕਲਾਂ ਅਤੇ ਕੈੜਾ ਨੂੰ ਸਮਰਾਲਾ ਨਗਰ ਕੌਂਸਲ ਦਾ ਆਬਜ਼ਰਵਰ ਨਿਯੁਕਤ ਕੀਤਾ <br/>

Ad Position 21
No active advertisement
ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਅਮਰਗੜ੍ਹ ਦੇ ਕੋਆਰਡੀਨੇਟਰ ਅਮਰਿੰਦਰ ਸਿੰਘ ਜੱਸੋਵਾਲ ਨੂੰ ਹਲਕਾ ਬੱਧਨੀ ਕਲਾਂ (ਮੋਗਾ) ਦਾ ਆਬਜ਼ਰਵਰ ਨਿਯੁਕਤ ਕੀਤਾ ਹੈ | ਜੱਸੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਪ੍ਰਦੇਸ਼ ਕਾਂਗਰਸ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਦੱਸਿਆ ਕਿ ਉਹ ਹਲਕਾ ਬੱਧਨੀ ਕਲਾਂ (ਮੋਗਾ) ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ ਤਾਂ ਜੋ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਜਿੱਤ ਦਾ ਰਸਤਾ ਤਿਆਰ ਕਰ ਸਕਣ | ਉਨ੍ਹਾਂ ਸਮੁੱਚੀ ਕਾਂਗਰਸ ਹਾਈਕਮਾਨ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਵੜਿੰਗ ਦਾ ਧੰਨਵਾਦ ਕੀਤਾ, ਇਸੇ ਤਰ੍ਹਾਂ ਨਿਰਮਲ ਸਿੰਘ ਕੈੜਾ ਨੂੰ ਨਗਰ ਕੌਂਸਲ ਸਮਰਾਲਾ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ

Ad Position 22
No active advertisement
ਪਿਛਲੀ ਖ਼ਬਰ ਘਰੇਲੂ ਨੌਕਰ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਅਗਲੀ ਖ਼ਬਰ ਸਿੰਧੂ ਜਲ ਸੰਧੀ ਸੰਬੰਧੀ ਪਾਕਿ ਸਾਰੇ ਕਾਨੂੰਨੀ ਚੈਨਲਾਂ ਦੀ ਕਰੇਗਾ ਵਰਤੋਂ-ਅੰਦਰਾਬੀ
Ad Position 24