25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਘਰੇਲੂ ਨੌਕਰ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਤੋਂ ਕਾਰੋਬਾਰੀ ਦਾ ਘਰੇਲੂ ਨੌਕਰ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਸੰਬੰਧੀ ਲਵਨੀਸ਼ ਅਰੋੜਾ ਵਾਸੀ ਆਤਮ ਨਗਰ ਦੀ ਸ਼ਿਕਾਇਤ 'ਤੇ ਘਰੇਲੂ ਨੌਕਰ ਲਵ ਕੁਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਅਜੇ ਪਿਛਲੇ 13 ਦਿਨ ਪਹਿਲਾਂ ਹੀ ਉਨ੍ਹਾਂ ਦੇ ਘਰ ਬਤੌਰ ਨÏਕਰ ਆਇਆ ਸੀ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰਾਂ ਦੇ ਪਾਰਟੀ 'ਚ ਗਿਆ ਹੋਇਆ ਸੀ | ਕਥਿਤ ਦੋਸ਼ੀ ਘਰ 'ਚ ਇਕੱਲਾ ਸੀ | ਜਦੋਂ ਉਹ ਪਾਰਟੀ ਤੋਂ ਵਾਪਸ ਆਇਆ ਤਾਂ ਦੇਖਿਆ ਕਿ ਅਲਮਾਰੀ ਦੇ ਤਾਲੇ ਟੁੱਟੇ ਹੋਏ ਹਨ ਅਤੇ ਲਵ ਕੁਸ਼ ਫ਼ਰਾਰ ਹੈ | ਜਦੋਂ ਉਨ੍ਹਾਂ ਨੇ ਆਪਣਾ ਘਰ ਚੈਕ ਕੀਤਾ ਤਾਂ ਅਲਮਾਰੀ ਵਿਚੋਂ ਲੱਖਾਂ ਰੁਪਏ ਦੀ ਨਕਦੀ, ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਹੋ ਚੁੱਕੇ ਸਨ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਰਵਿੰਦਰ ਨਾਥ ਟੈਗੋਰ ਜੈਅੰਤੀ ਮਨਾਈ <br/> ਅਗਲੀ ਖ਼ਬਰ ਜੱਸੋਵਾਲ ਨੂੰ ਹਲਕਾ ਬੱਧਨੀ ਕਲਾਂ ਅਤੇ ਕੈੜਾ ਨੂੰ ਸਮਰਾਲਾ ਨਗਰ ਕੌਂਸਲ ਦਾ ਆਬਜ਼ਰਵਰ ਨਿਯੁਕਤ ਕੀਤਾ <br/>
Ad Position 24