25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੀ.ਏ.ਯੂ. ਵਿਖੇ ਰਾਸ਼ਟਰੀ ਟੈਕਸਟਾਈਲ ਦਿਹਾੜਾ ਮਨਾਉਣ ਲਈ ਵਿਸ਼ੇਸ਼ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 08-05-2026
ਲੁਧਿਆਣਾ, 5 ਮਈ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਐਪਰਲ ਅਤੇ ਟੈਕਸਟਾਈਲ ਵਿਗਿਆਨ ਵਿਭਾਗ ਨੇ ਬੀਤੇ ਦਿਨੀਂ ਰਾਸ਼ਟਰੀ ਟੈਕਸਟਾਈਲ ਦਿਹਾੜਾ ਮਨਾਇਆ | ਇਹ ਦਿਹਾੜਾ ਮਨਾਉਣ ਦਾ ਮੰਤਵ ਭਾਰਤ ਦੀ ਅਮੀਰ ਵਸਤਰ ਪਰੰਪਰਾ ਬਾਰੇ ਜਾਗਰੂਕਤਾ ਦਾ ਪਸਾਰ ਕਰਨਾ ਸੀ | ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਰਵਾਇਤੀ ਪਹਿਰਾਵਿਆਂ ਦੀ ਝਲਕ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਇਸ ਸਮਾਰੋਹ 'ਚ ਵਸਤਰ ਕਲਾ ਅਤੇ ਕਢਾਈ ਬੁਣਾਈ ਦੇ ਤਰੀਕਿਆਂ ਬਾਰੇ ਵੀ ਦੱਸ ਪਾਈ ਗਈ ਸੀ | ਇਸ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਡਾ. ਗੋਸਲ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੇ ਵਿਸ਼ੇਸ਼ ਸਭਿਆਚਾਰ ਉੱਪਰ ਮਾਣ ਕਰਨਾ ਚਾਹੀਦਾ ਹੈ, ਜਿਸ ਨੇ ਖਾਣ ਪੀਣ ਅਤੇ ਪਹਿਰਾਵੇ ਦੀਆਂ ਬਹੁਤ ਸਾਰੀਆਂ ਵੰਨਗੀਆਂ ਅਤੇ ਰਵਾਇਤਾਂ ਇੱਥੋਂ ਦੀ ਲੋਕਾਈ ਨੂੰ ਦਿੱਤੀਆਂ | ਇਸ ਮੌਕੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਵਿਸ਼ਵਜੀਤ ਸਿੰਘ ਹਾਂਸ ਅਤੇ ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਖਾਸ ਤੌਰ 'ਤੇ ਮੌਜੂਦ ਰਹੇ | ਹਾਜ਼ਰ ਲੋਕਾਂ ਨੇ ਇਸ ਮੌਕੇ ਕੱਪੜਿਆਂ ਦੀ ਬਣਤਰ ਅਤੇ ਬੁਣਤਰ, ਤਕਨੀਕਾਂ, ਸ਼ਿਲਪਕਾਰੀ ਆਦਿ ਨੂੰ ਗਹੁ ਨਾਲ ਦੇਖਿਆ | ਵਿਭਾਗ ਦੇ ਮੁਖੀ ਡਾ. ਹਰਮਿੰਦਰ ਕੌਰ ਸੈਣੀ ਨੇ ਸਭ ਦਾ ਧੰਨਵਾਦ ਕਰਦਿਆਂ ਵਿਭਾਗ ਵਲੋਂ ਅਜਿਹੇ ਹੋਰ ਸਮਾਗਮ ਕਰਵਾਉਣ ਦਾ ਪ੍ਰਣ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ 'ਵਿਰਾਸਤ ਮੇਲੇ' ਵਿਚ ਕੀਤਾ ਪੰਜਾਬ ਦੇ ਸੱਭਿਆਚਾਰ ਨੂੰ ਪ੍ਰਦਰਸ਼ਿਤ <br/> ਅਗਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਣਿਆ ਜ਼ਿਲ੍ਹਾ ਬੇਸਬਾਲ ਚੈਂਪੀਅਨ <br/>
Ad Position 24