03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਅੰਕਿਤ ਕੌਰ ਵਾਸੀ ਰਾਜਪੁਰਾ ਰੋਡ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਦਿਲਪ੍ਰੀਤ ਸਿੰਘ, ਸੱਸ ਮਨਜੀਤ ਕੌਰ ਵਾਸੀ ਆਸਟੇ੍ਰਲੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਕਥਿਤ ਦੋਸ਼ੀ ਨਾਲ ਦੋ ਸਾਲ ਪਹਿਲਾਂ ਹੋਇਆ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਉਸ ਨੂੰ ਘਰੋਂ ਕੱਢ ਦਿੱਤਾ | ਜਿਸ 'ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ | ਦੂਜੇ ਮਾਮਲੇ 'ਚ ਪੁਲਿਸ ਨੇ ਸੁਦਰਸ਼ਨ ਕੁਮਾਰ ਵਾਸੀ ਨਿਊ ਜਨਤਾ ਨਗਰ ਦੀ ਸ਼ਿਕਾਇਤ 'ਤੇ ਗੁਰਜੀਤ ਸਿੰਘ, ਮਹਿੰਦਰ ਸਿੰਘ ਵਾਸੀ ਨਿਊਜ਼ੀਲੈਂਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਰਿਤੂ ਚੌਹਾਨ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਗੁਰਜੀਤ ਨਾਲ ਹੋਈ ਸੀ, ਪਰ ਕੁਝ ਸਮੇਂ ਬਾਅਦ ਹੀ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਵੀ ਉਸ ਦੀ ਲੜਕੀ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਬਾਅਦ ਵਿਚ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰ ਦੇ ਖਾਤੇ 'ਚੋਂ ਧੋਖੇ ਨਾਲ ਲੱਖਾਂ ਦੀ ਨਕਦੀ ਕਢਵਾਉਣ ਦੇ ਮਾਮਲੇ 'ਚ ਕੇਸ ਦਰਜ <br/> ਅਗਲੀ ਖ਼ਬਰ ਤਾਜਪੁਰ ਡੇਅਰੀ ਕੰਪਲੈਕਸ 'ਚ ਗੋਹੇ ਦੇ ਸੰਕਟ ਕਾਰਨ ਭੜਕੇ ਡੇਅਰੀ ਮਾਲਕ <br/>
Ad Position 24