03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਦੁਕਾਨਦਾਰ ਦੇ ਖਾਤੇ 'ਚੋਂ ਧੋਖੇ ਨਾਲ ਲੱਖਾਂ ਦੀ ਨਕਦੀ ਕਢਵਾਉਣ ਦੇ ਮਾਮਲੇ 'ਚ ਕੇਸ ਦਰਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਉੱਤਰ ਪ੍ਰਦੇਸ਼ ਦੇ ਦੁਕਾਨਦਾਰ ਦੇ ਖਾਤੇ 'ਚੋਂ ਧੋਖੇ ਨਾਲ ਲੱਖਾਂ ਦੀ ਨਕਦੀ ਕਢਵਾਉਣ ਦੇ ਮਾਮਲੇ 'ਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੀ ਪੁਲਿਸ ਵਲੋਂ ਜ਼ੀਰੋ ਐਫਆਈਆਰ ਲੁਧਿਆਣਾ ਵਿਚ ਕੱਪੜੇ ਦਾ ਕਾਰੋਬਾਰ ਕਰ ਰਹੇ ਉੱਤਰ ਪ੍ਰਦੇਸ਼ ਦੇ ਕਬੀਰ ਨਗਰ ਦੇ ਵਾਸੀ ਲਾਲਮਨ ਯਾਦਵ ਦੇ ਬੱਚਤ ਖਾਤੇ ਨੂੰ ਹੈੱਕ ਕਰਕੇ ਠੱਗਾਂ ਨੇ ਉਸ ਦੇ ਯੂਪੀਆਈ ਦਾ ਕਲੋਨ ਤਿਆਰ ਕਰ ਲਿਆ | ਇਨ੍ਹਾਂ ਦੋਸ਼ੀਆਂ ਨੇ ਉਸ ਦੇ ਖਾਤੇ 'ਚੋਂ 3 ਲੱਖ 42 ਹਜ਼ਾਰ ਰੁਪਏ ਦੀ ਰਕਮ ਕਢਵਾ ਲਈ | ਇਸ ਮਾਮਲੇ 'ਚ ਪੜਤਾਲ ਤੋਂ ਬਾਅਦ ਸਟੇਟ ਬੈਂਕ ਆਫ਼ ਇੰਡੀਆ ਦੀ ਉੱਤਰ ਪ੍ਰਦੇਸ਼ ਦੀ ਬਖੀਰਾ ਸ਼ਾਖਾ ਦੀ ਪੜਤਾਲ ਤੋਂ ਬਾਅਦ ਯੂਪੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ | ਇਸ ਮਾਮਲੇ 'ਚ ਪੁਲਿਸ ਨੇ ਜ਼ੀਰੋ ਐਫਆਈਆਰ ਦਰਜ ਕਰਕੇ ਲੁਧਿਆਣਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਭੇਜ ਦਿੱਤੀ ਹੈ | ਇਸ ਕੇਸ ਵਿਚ ਅਗਲੀ ਕਾਰਵਾਈ ਥਾਣਾ ਕੋਤਵਾਲੀ ਦੀ ਪੁਲਿਸ ਕਰ ਰਹੀ ਹੈ | ਥਾਣਾ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਪਰਮਵੀਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਦੱਸਿਆ ਕਿ 16 ਮਾਰਚ ਨੂੰ ਸੰਤ ਕਬੀਰ ਨਗਰ ਦੇਵ ਬਖੀਰਾ ਥਾਣਾ 'ਚ ਐਫਆਈਆਰ ਦਰਜ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਫ਼ਰਜ਼ੀ ਯੂਪੀਆਈ ਖਾਤੇ ਨਾਲ ਸੰਬੰਧਿਤ ਇਸ ਸਾਰੇ ਮਾਮਲੇ ਦੀ ਪੜਤਾਲ ਲੁਧਿਆਣਾ 'ਚ ਕੀਤੀ ਜਾ ਰਹੀ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ 'ਚ ਲੁੜੀਂਦੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕੋਲਕਾਤਾ ਵਿਖੇ ਨਵੀਂ ਬੰਗਾਲ ਸਰਕਾਰ ਦੇ ਅਗਲੀ ਖ਼ਬਰ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ <br/>
Ad Position 24